DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

kalanwali ਨੇੜੇ ਰੋਡੀ school ਅੱਗੇ ਧਰਨੇ ਮਗਰੋਂ ਅਧਿਆਪਕ ਦੀ ਬਦਲੀ ਰੱਦ

ਨੌਜਵਾਨ ਭਾਰਤ ਸਭਾ ਤੇ ਮਾਪਿਆਂ ਦੇ ਰੋਹ ਸਦਕਾ ਬਦਲੀ ਰੁਕੀ

  • fb
  • twitter
  • whatsapp
  • whatsapp
featured-img featured-img
ਸਕੂਲ ਅੱਗੇ ਧਰਨਾ ਦਿੰਦੇ ਨੌਜਵਾਨ ਭਾਰਤ ਸਭਾ ਦੇ ਕਾਰਕੁਨ ਤੇ ਵਿਦਿਆਰਥੀਆਂ ਦੇ ਮਾਪੇ।
Advertisement
ਖੇਤਰ ਦੇ ਰੋਡੀ ਕਸਬੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ। ਮੰਗਲਵਾਰ ਨੂੰ ਵਿਰੋਧ ਪ੍ਰਦਰਸ਼ਨ ਮਗਰੋਂ ਦੂਜੇ ਸਕੂਲ ਵਿੱਚ ਅਸਥਾਈ ਤੌਰ ’ਤੇ ਤਾਇਨਾਤ ਅਧਿਆਪਕ ਨੂੰ ਅੱਜ ਰੋੜੀ ਵਿੱਚ ਦੁਬਾਰਾ ਨਿਯੁਕਤ ਕਰ ਦਿੱਤਾ ਗਿਆ। ਕਸਬਾ ਰੋੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲਗਪਗ 200 ਬੱਚੇ ਪੜ੍ਹਦੇ ਹਨ, ਜਿੱਥੇ ਹਰਿਆਣਾ ਸਿੱਖਿਆ ਵਿਭਾਗ ਨੇ ਸੱਤ ਅਧਿਆਪਕ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ। ਲੰਬੇ ਸਮੇਂ ਤੋਂ ਸਕੂਲ ਵਿੱਚ ਸਿਰਫ ਪੰਜ ਅਧਿਆਪਕ ਸੇਵਾ ਨਿਭਾ ਰਹੇ ਸਨ। ਉਨ੍ਹਾਂ ਵਿੱਚੋਂ ਇੱਕ ਬੀ ਐੱਲ ਓ. ਵਜੋਂ ਡਿਊਟੀ ’ਤੇ ਸੀ ਅਤੇ ਪਿਛਲੇ ਦੋ ਮਹੀਨਿਆਂ ਤੋਂ ਆਪਣੀ ਡਿਊਟੀ ਕਾਰਨ ਉਹ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਉਣ ਵਿੱਚ ਅਸਮਰੱਥ ਹੈ।

ਇਸ ਦੌਰਾਨ ਬਲਾਕ ਸਿੱਖਿਆ ਅਧਿਕਾਰੀ ਬੜਾਗੁੜ੍ਹਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਰੋੜੀ ਤੋਂ ਇੱਕ ਜੇਬੀਟੀ ਅਧਿਆਪਕ ਨੂੰ ਅਸਥਾਈ ਤੌਰ ’ਤੇ ਨੇੜਲੇ ਪਿੰਡ ਦੇ ਸਕੂਲ ਵਿੱਚ ਤਬਦੀਲ ਕਰ ਦਿੱਤਾ। ਜਦੋਂ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਲਾਮਬੰਦ ਕੀਤਾ ਅਤੇ ਸਕੂਲ ਦੇ ਮੁੱਖ ਗੇਟ ’ਤੇ ਧਰਨਾ ਦਿੱਤਾ। ਧਰਨੇ ਦੌਰਾਨ ਧਰਨਾਕਾਰੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਸਿੱਖਿਆ ਵਿਭਾਗ ਤੋਂ ਕਾਰਵਾਈ ਤੇ ਬਦਲੇ ਹੋਏ ਅਧਿਆਪਕ ਨੂੰ ਮੁੜ ਰੋੜੀ ਦੇ ਜੀ ਪੀ ਐੱਸ ਵਿੱਚ ਤਾਇਨਾਤ ਕਰਨ ਦੀ ਮੰਗ ਕੀਤੀ। ਜਦੋਂ ਸਭਾ ਦੇ ਆਗੂਆਂ ਨੇ ਸਕੂਲ ਦੇ ਗੇਟ ਨੂੰ ਤਾਲਾ ਲਗਾਉਣ ਦੀ ਧਮਕੀ ਦਿੱਤੀ ਤਾਂ ਅਧਿਕਾਰੀਆਂ ਨੇ ਅਧਿਆਪਕ ਦੀ ਨਿਯੁਕਤੀ ਰੱਦ ਕਰ ਦਿੱਤੀ। ਉਸ ਨੂੰ ਉਸੇ ਸਕੂਲ ਵਿੱਚ ਵਾਪਸ ਭੇਜਣ ਦੇ ਹੁਕਮ ਜਾਰੀ ਕੀਤੇ। ਸਭਾ ਦੇ ਆਗੂਆਂ ਨੇ ਕਿਹਾ ਕਿ ਮਿਹਨਤਕਸ਼ ਲੋਕਾਂ ਦੀਆਂ ਸਾਰੀਆਂ ਮੰਗਾਂ ਅਤੇ ਮੁੱਦੇ ਏਕਤਾ ਅਤੇ ਸੰਘਰਸ਼ ਰਾਹੀਂ ਹੀ ਹੱਲ ਹੋਣਗੇ।

Advertisement

Advertisement

Advertisement
×