ਗੁਰੂ ਕਾਸ਼ੀ ਸਕੂਲ 'ਚ ਤੀਆਂ ਮਨਾਈਆਂ
ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵਿੱਚ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ 'ਤੀਆਂ ਤੀਜ ਦੀਆਂ' ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਾਰੇ ਹਾਲ ਅਤੇ ਮੁੱਖ ਸਟੇਜ ਨੂੰ ਫੁਲਕਾਰੀਆਂ, ਚਰਖਿਆਂ, ਪੁਰਾਣੇ ਰਵਾਇਤੀ ਪਿੱਤਲ ਅਤੇ ਤਾਂਬੇ ਦੇ ਬਰਤਨਾਂ ਨਾਲ ਸਜਾਇਆ ਗਿਆ ਸੀ। ਵਿਦਿਆਰਥੀਆਂ ਦੀਆਂ ਮਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ 'ਚ ਪਹੁੰਚ ਕੇ ਹਾਜ਼ਰੀ ਲਗਵਾਉਂਦਿਆਂ ਲੋਕ ਗੀਤ, ਸ਼ਗਨਾਂ ਦੇ ਗੀਤ ਅਤੇ ਬੋਲੀਆਂ ਉੱਪਰ ਖੂਬ ਗਿੱਧਾ ਪਾਇਆ। ਬੱਚਿਆਂ ਦੀਆਂ ਮਾਵਾਂ ਕੋਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵੱਖ ਵੱਖ ਸਵਾਲ ਪੁੱਛੇ ਗਏ ਅਤੇ ਉਨ੍ਹਾਂ ਦੇ ਮਨੋਰੰਜਨ ਲਈ ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ। ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਪ੍ਰਮੁੱਖ ਸਖਸ਼ੀਅਤਾਂ ਤੇ ਬੱਚਿਆਂ ਦੀਆਂ ਮਾਤਾਵਾਂ ਨੂੰ ਵਿਸ਼ੇਸ਼ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ’ਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਅਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਪੰਜਾਬੀ ਵਿਰਸੇ ਨਾਲ ਜੁੜਨ ਲਈ ਕਿਹਾ।