ਗੁਰੂ ਨਾਨਕ ਸਕੂਲ ’ਚ ਤੀਆਂ ਮਨਾਈਆਂ
ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਵਿੱਚ ਤੀਆਂ ਮਨਾਈਆਂ ਗਈਆਂ। ਇਸ ਮੌਕੇ ਸਟਾਫ ਅਤੇ ਨਰਸਰੀ ਤੋਂ ਬਾਰ੍ਹਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਵਿਰਾਸਤੀ ਬੋਲੀਆਂ ਦੀ ਝੜੀ ਲਾਈ ਅਤੇ ਨਰਸਰੀ ਤੋਂ ਪੰਜਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਮਾਡਲਿੰਗ ਦਾ ਸ਼ਾਨਦਾਰ ਪ੍ਰਦਰਸ਼ਨ...
Advertisement
ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਵਿੱਚ ਤੀਆਂ ਮਨਾਈਆਂ ਗਈਆਂ। ਇਸ ਮੌਕੇ ਸਟਾਫ ਅਤੇ ਨਰਸਰੀ ਤੋਂ ਬਾਰ੍ਹਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਵਿਰਾਸਤੀ ਬੋਲੀਆਂ ਦੀ ਝੜੀ ਲਾਈ ਅਤੇ ਨਰਸਰੀ ਤੋਂ ਪੰਜਵੀਂ ਤੱਕ ਦੀਆਂ ਵਿਦਿਆਰਥਣਾਂ ਨੇ ਮਾਡਲਿੰਗ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਵੱਲੋਂ ਪੇਸ਼ ਕੀਤੀ ਗਈ ਸਕਿੱਟ ‘ਮੇਰਾ ਵੀਰ ਸੰਧਾਰਾ ਲਿਆਇਆ’ ਦੀ ਪੇਸ਼ਕਾਰੀ ਨੇ ਸਭ ਨੂੰ ਭਾਵੁਕ ਕਰ ਦਿੱਤਾ। ਪ੍ਰਿੰਸੀਪਲ ਬਲਵੀਰ ਕੌਰ ਅਤੇ ਸੁਖਪਾਲ ਸਿੰਘ ਨੇ ਤੀਆਂ ਦੇ ਪਿਛੋਕੜ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥਣਾਂ ਨੇ ਪੀਘਾਂ ਝੂਟ ਕੇ ਪੁਰਾਤਨ ਤੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਿਆਂ। ਅਖੀਰ ਵਿੱਚ ਵਿਦਿਆਰਥਣਾਂ ਅਤੇ ਸਟਾਫ ਨੇ ਰਲ ਕੇ ਖੂਬ ਗਿੱਧਾ ਪਾਇਆ ਅਤੇ ਆਪਣੇ ਮਨ ਦੇ ਬਲਬਲਿਆਂ ਨੂੰ ਸਾਂਝਾ ਕੀਤਾ।
Advertisement
Advertisement