ਨਛੱਤਰ ਸਿੰਘ ਪਬਲਿਕ ਸਕੂਲ 'ਚ ਤੀਆਂ ਮਨਾਈਆਂ
ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਿੱਚ ਸਟਾਫ ਅਤੇ ਬੱਚਿਆਂ ਵੱਲੋਂ ਮਿਲ ਕੇ ਤੀਆਂ ਸਬੰਧੀ ਸਮਾਗਮ ਕਰਵਾਇਆ ਗਿਆ। ਵਿਦਿਆਰਥਣਾਂ ਨੇ ਸੱਭਿਆਚਾਰ ਗੀਤ, ਬੋਲੀਆਂ ਅਤੇ ਗਿੱਧਾ ਪਾ ਕੇ ਪੁਰਾਣੇ ਪੰਜਾਬੀ ਵਿਰਸੇ ਨੂੰ ਯਾਦ ਕੀਤਾ। ਪ੍ਰਿੰਸੀਪਲ ਜਗਦੀਪ ਸਿੰਘ ਪਨੇਸਰ...
Advertisement
ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਿੱਚ ਸਟਾਫ ਅਤੇ ਬੱਚਿਆਂ ਵੱਲੋਂ ਮਿਲ ਕੇ ਤੀਆਂ ਸਬੰਧੀ ਸਮਾਗਮ ਕਰਵਾਇਆ ਗਿਆ। ਵਿਦਿਆਰਥਣਾਂ ਨੇ ਸੱਭਿਆਚਾਰ ਗੀਤ, ਬੋਲੀਆਂ ਅਤੇ ਗਿੱਧਾ ਪਾ ਕੇ ਪੁਰਾਣੇ ਪੰਜਾਬੀ ਵਿਰਸੇ ਨੂੰ ਯਾਦ ਕੀਤਾ। ਪ੍ਰਿੰਸੀਪਲ ਜਗਦੀਪ ਸਿੰਘ ਪਨੇਸਰ ਨੇ ਬੱਚਿਆਂ ਨੂੰ ਸਕੂਲੀ ਪੜ੍ਹਾਈ ਦੇ ਨਾਲ ਨਾਲ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੁੜਨ ਦਾ ਸੱਦਾ ਦਿੱਤਾ। ਸਕੂਲ ਵੱਲੋਂ ਅਧਿਆਪਕਾ ਚਰਨਜੀਤ ਕੌਰ ਨੂੰ ਸੇਵਾਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਪਰਸਨ ਰਾਜਵਿੰਦਰ ਕੌਰ, ਕੁਲਵੰਤ ਸਿੰਘ, ਬਲਦੇਵ ਸਿੰਘ, ਜਗਦੀਪ ਸਿੰਘ, ਰਮਨਦੀਪ ਕੌਰ, ਚਰਨਜੀਤ ਕੌਰ, ਸੁਖਦੀਪ ਕੌਰ, ਕੁਲਵੀਰ ਕੌਰ, ਸੁਖਪਾਲ ਕੌਰ, ਵੀਰਪਾਲ ਕੌਰ ਤੇ ਨਵਦੀਪ ਕੌਰ ਹਾਜ਼ਰ ਸਨ।
Advertisement
Advertisement