ਸ਼ਿਵਾਲਕ ਕਾਲਜ ਤੇ ਸਕੂਲ ’ਚ ਤੀਆਂ ਮਨਾਈਆਂ
ਸ਼ਿਵਾਲਕ ਗਰਲਜ਼ ਕਾਲਜ ਅਤੇ ਸ਼ਿਵਾਲਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਾਂਝੇ ਤੌਰ ’ਤੇ ਤੀਆਂ ਮਨਾਈਆਂ ਗਈਆਂ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਗਿੱਧਾ, ਭੰਗੜਾ ਅਤੇ ਲੋਕ ਗੀਤ ਪੇਸ਼ ਕੀਤੇ। ਕਾਲਜ ਦੀ ਬੀਏ-ਭਾਗ ਪਹਿਲਾ ਦੀ ਵਿਦਿਆਰਥਣ ਵਰਸ਼ਾ ਅਤੇ ਸਕੂਲ ਦੀਆਂ ਵਿਦਿਆਰਥਣਾਂ ਚਰਨਪ੍ਰੀਤ...
Advertisement
ਸ਼ਿਵਾਲਕ ਗਰਲਜ਼ ਕਾਲਜ ਅਤੇ ਸ਼ਿਵਾਲਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਾਂਝੇ ਤੌਰ ’ਤੇ ਤੀਆਂ ਮਨਾਈਆਂ ਗਈਆਂ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਗਿੱਧਾ, ਭੰਗੜਾ ਅਤੇ ਲੋਕ ਗੀਤ ਪੇਸ਼ ਕੀਤੇ। ਕਾਲਜ ਦੀ ਬੀਏ-ਭਾਗ ਪਹਿਲਾ ਦੀ ਵਿਦਿਆਰਥਣ ਵਰਸ਼ਾ ਅਤੇ ਸਕੂਲ ਦੀਆਂ ਵਿਦਿਆਰਥਣਾਂ ਚਰਨਪ੍ਰੀਤ ਕੌਰ ਅਤੇ ਪੂਜਾ ਰਾਣੀ ਨੂੰ ਮਿਸ ਤੀਜ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਫੁਲਕਾਰੀ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਜਤਿੰਦਰ ਕੌਰ ਅਤੇ ਸਕੂਲ ਪ੍ਰਿੰਸੀਪਲ ਰਮਾ ਰਾਣੀ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।
Advertisement
Advertisement
×