ਗੁਰੂ ਤੇਗ ਬਹਾਦਰ ਕਾਲਜ ਵਿੱਚ ਤੀਆਂ ਦਾ ਸਮਾਗਮ
ਇਥੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਬੱਲ੍ਹੋ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮੂਹ ਵਿਦਿਆਰਥਣਾਂ ਨੇ ਪੁਰਾਤਨ ਤਰੀਕੇ ਨਾਲ ਬਰੋਟੇ ਉੱਪਰ ਪੀਂਘਾ ਝੂਟ ਕੇ, ਬੋਲੀਆਂ ਗਿੱਧਾ ਪਾ ਕੇ, ਨੱਚ ਟੱਪ ਕੇ ਸਭਿਆਚਾਰਕ ਰੰਗ ਬੰਨ੍ਹਿਆ। ਇਸ ਸਮਾਗਮ ਵਿੱਚ ਸੰਸਥਾ...
Advertisement
ਇਥੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਬੱਲ੍ਹੋ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮੂਹ ਵਿਦਿਆਰਥਣਾਂ ਨੇ ਪੁਰਾਤਨ ਤਰੀਕੇ ਨਾਲ ਬਰੋਟੇ ਉੱਪਰ ਪੀਂਘਾ ਝੂਟ ਕੇ, ਬੋਲੀਆਂ ਗਿੱਧਾ ਪਾ ਕੇ, ਨੱਚ ਟੱਪ ਕੇ ਸਭਿਆਚਾਰਕ ਰੰਗ ਬੰਨ੍ਹਿਆ। ਇਸ ਸਮਾਗਮ ਵਿੱਚ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ ਅਤੇ ਉਨ੍ਹਾਂ ਦੀ ਪਤਨੀ ਰਜਨੀ ਗਰਗ ਨੇ ਰਿਬਨ ਕੱਟ ਕੇ ਸ਼ੁਰੂਆਤ ਕੀਤੀ। ਮੁੱਖ ਮਹਿਮਾਨ ਵਜੋਂ ਪਿੰਡ ਬੱਲ੍ਹੋ ਦੀ ਸਮੁੱਚੀ ਪੰਚਾਇਤ ਨੇ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਅਧੀਨ ਸ਼ਿਰਕਤ ਕਰਕੇ ਸਮਾਗਮ ਦੀ ਰੌਣਕ ਵਿੱਚ ਵਾਧਾ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਰਮਨਦੀਪ ਕੌਰ ਨੇ ਮਿਸ ਤੀਜ ਦਾ ਖ਼ਿਤਾਬ ਜਿੱਤਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਵਾਇਸ ਚੇਅਰਮੈਨ ਮਾਸਟਰ ਨਿਰੰਜਣ ਲਾਲ, ਜਨਰਲ ਸਕੱਤਰ ਨੇ ਸਮੂਹ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।
Advertisement
Advertisement
×