ਗੁਰੂਕੁਲ ਸਕੂਲ ਭਾਈ ਰੂਪਾ ’ਚ ਤੀਆਂ ਦਾ ਸਮਾਗਮ
ਗੁਰੂਕੁਲ ਇੰਟਰਨੈਸ਼ਨਲ ਸਕੂਲ ਭਾਈ ਰੂਪਾ ਵਿੱਚ ਪ੍ਰਿੰਸੀਪਲ ਪ੍ਰਸ਼ਾਂਤ ਸਿੰਘ, ਚੇਅਰਮੈਨ ਰੋਹਿਤ ਗਰਗ ਅਤੇ ਆਂਚਲ ਗਰਗ ਦੀ ਅਗਵਾਈ ਹੇਠ ਤੀਆਂ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ। ਸਮਾਗਮ ਦੌਰਾਨ ਛੇਵੀਂ ਜਮਾਤ ਦੀ ਵਿਦਿਆਰਥਣ ਤਕਦੀਰ...
Advertisement
ਗੁਰੂਕੁਲ ਇੰਟਰਨੈਸ਼ਨਲ ਸਕੂਲ ਭਾਈ ਰੂਪਾ ਵਿੱਚ ਪ੍ਰਿੰਸੀਪਲ ਪ੍ਰਸ਼ਾਂਤ ਸਿੰਘ, ਚੇਅਰਮੈਨ ਰੋਹਿਤ ਗਰਗ ਅਤੇ ਆਂਚਲ ਗਰਗ ਦੀ ਅਗਵਾਈ ਹੇਠ ਤੀਆਂ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ। ਸਮਾਗਮ ਦੌਰਾਨ ਛੇਵੀਂ ਜਮਾਤ ਦੀ ਵਿਦਿਆਰਥਣ ਤਕਦੀਰ ਕੌਰ ਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਸੀਰਤ ਕੌਰ ਨੂੰ ਮਿਸ ਤੀਜ ਚੁਣਿਆ ਗਿਆ। ਸਕੂਲ ਦੇ ਚੇਅਰਮੈਨ ਰੋਹਿਤ ਗਰਗ ਅਤੇ ਆਂਚਲ ਗਰਗ ਨੇ ਬੱਚਿਆਂ ਨੂੰ ਤੀਆਂ ਦੀਆਂ ਮੁਬਾਰਕਾਂ ਦਿੰਦਿਆਂ ਇਸ ਤਿਉਹਾਰ ਬਾਰੇ ਜਾਣਕਾਰੀ ਦਿੱਤੀ। ਅੰਤ ’ਚ ਵਿਦਿਆਰਥਣਾਂ ਨੇ ਬੋਲੀਆਂ ਦੇ ਨਾਲ-ਨਾਲ ਗਿੱਧਾ ਵੀ ਪਾਇਆ। ਪ੍ਰਿੰਸੀਪਲ ਪ੍ਰਸ਼ਾਂਤ ਸਿੰਘ ਨੇ ਸਮਾਗਮ ਦੌਰਾਨ ਸਹਿਯੋਗ ਲਈ ਸਕੂਲ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Advertisement
×