ਭਗਤਾ ਭਾਈ: ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਦੇ ਪੰਜਾਬ ਵਿਚਲੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਐਲਾਨੇ ਨਵੇਂ ਅਹੁਦੇਦਾਰਾਂ ਦੀ ਸੂਚੀ ਵਿਚ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਭਾਜਪਾ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਕਾਂਗੜ ਨੇ ਆਪਣੀ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਾਈ ਕਮਾਂਡ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। -ਪੱਤਰ ਪ੍ਰੇਰਕ