ਭਗਤਾ ਭਾਈ: ਸਫਰ ਜ਼ਿੰਦਗੀ ਫਾਊਂਡੇਸ਼ਨ ਗੁੰਮਟੀ ਕਲਾਂ ਦੇ ਉੱਦਮੀ ਨੌਜਵਾਨਾਂ ਨੇ ਪਿੰਡ ਵਿੱਚ ਲਾਇਬਰੇਰੀ ਦੀ ਸ਼ੁਰੂਆਤ ਕੀਤੀ। ਫਾਊਂਡੇਸ਼ਨ ਦੇ ਸੰਚਾਲਕ ਗੁਰਜੀਤ ਸਿੰਘ ਗੈਰੀ ਤੇ ਮੈਂਬਰਾਂ ਨੇ ਦੱਸਿਆ ਕਿ ਲਾਇਬਰੇਰੀ ਖੋਲ੍ਹਣ ਦਾ ਮੁੱਖ ਉਦੇਸ਼ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅੱਗੇ ਵਧਾਉਣ ਤੇ ਨੌਜਵਾਨ ਵਰਗ ਵਿਚ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ। ਇਸ ਮੌਕੇ ਫਾਊਡੇਸ਼ਨ ਮੈਂਬਰਾਂ ਨੇ ਦਾਨੀ ਸੱਜਣਾਂ ਨੂੰ ਕਿਤਾਬਾਂ ਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਜੀਤ ਗੈਰੀ ਨੇ ਪਿੰਡ ਦੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ