ਪੱਤਰ ਪ੍ਰੇਰਕ
ਤਲਵੰਡੀ ਸਾਬੋ, 26 ਅਪਰੈਲ
ਨਗਰ ਦੇ ਇੱਕ ਗੁਰਦੁਆਰਾ ਸਾਹਿਬ ਦੇ ਸਰੋਵਰ ਕੋਲੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਲਾਸ਼ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਕਾਰਕੁਨਾਂ ਰਾਹੀਂ ਇੱਥੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਸਰੋਵਰ ਕੋਲ ਸੰਗਤਾਂ ਨੇ ਇੱਕ ਨੌਜਵਾਨ ਦੀ ਲਾਸ਼ ਦੇਖੀ ਤੇ ਸਹਾਰਾ ਕਲੱਬ ਨੂੰ ਸੂਚਿਤ ਕੀਤਾ ਗਿਆ। ਕਲੱਬ ਕਾਰਕੁਨ ਹੈਪੀ ਸਿੰਘ ਐਂਬੂਲੈਸ ਸਮੇਤ ਘਟਨਾ ਸਥਾਨ ’ਤੇ ਪੁੱਜੇ ਜਿਨ੍ਹਾਂ ਮਾਮਲੇ ਦੀ ਜਾਣਕਾਰੀ ਤਲਵੰਡੀ ਸਾਬੋ ਪੁਲੀਸ ਨੂੰ ਦਿੱਤੀ। ਹੌਲਦਾਰ ਲਖਵੀਰ ਸਿੰਘ ਨੇ ਮੌਕੇ ’ਤੇ ਪੁੁੱਜੇ ਤੇ ਲਾਸ਼ ਸ਼ਨਾਖਤ ਲਈ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।