ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੇਹੜੀਆਂ ਚੁਕਵਾਉਣ ਦਾ ਮਾਮਲਾ ਭਖ਼ਿਆ

ਇੱਥੋਂ ਦੀ ਅਨਾਜ ਮੰਡੀ ਵਿੱਚ ਬਣੇ ਸ਼ੈੱਡ ਹੇਠੋਂ ਰੇਹੜੀ ਫੜ੍ਹੀ ਵਾਲਿਆਂ ਰੇਹੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੀ ਅਗਵਾਈ ਹੇਠ 17 ਦਿਨਾਂ ਤੋਂ ਚੱਲ ਰਹੇ ਸੰਘਰਸ਼ ਲੜ ਰਹੀਆਂ ਜਥੇਬੰਦੀਆਂ ਨੇ ਬੀਤੇ ਕੱਲ੍ਹ ਪ੍ਰਸ਼ਾਸਨ ਦੀ ਹਾਜ਼ਰੀ ਰੇਹੜੀਆਂ...
ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦਾ ਆਗੂ।
Advertisement

ਇੱਥੋਂ ਦੀ ਅਨਾਜ ਮੰਡੀ ਵਿੱਚ ਬਣੇ ਸ਼ੈੱਡ ਹੇਠੋਂ ਰੇਹੜੀ ਫੜ੍ਹੀ ਵਾਲਿਆਂ ਰੇਹੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੀ ਅਗਵਾਈ ਹੇਠ 17 ਦਿਨਾਂ ਤੋਂ ਚੱਲ ਰਹੇ ਸੰਘਰਸ਼ ਲੜ ਰਹੀਆਂ ਜਥੇਬੰਦੀਆਂ ਨੇ ਬੀਤੇ ਕੱਲ੍ਹ ਪ੍ਰਸ਼ਾਸਨ ਦੀ ਹਾਜ਼ਰੀ ਰੇਹੜੀਆਂ ਲਗਵਾ ਦਿੱਤੀਆਂ ਸਨ। ਇਸ ਮੌਕੇ ਪਹਿਲਾਂ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਵੇਖਦਾ ਰਿਹਾ ਪਰ ਰਾਤ ਵੇਲੇ ਬਿਜਲੀ ਕੱਟ ਕੇ ਆਗੂਆਂ ਦੀ ਹਾਜ਼ਰੀ ਵਿੱਚ ਜਬਰੀ ਰੇਹੜੀਆਂ ਚੱਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਆਗੂਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਇਸ ਦੇ ਵਿਰੋਧ ਵਿੱਚ ਅੱਜ ਮੁੜ ਤੋਂ ਸੰਘਰਸ਼ ਸ਼ੁਰੂ ਹੋ ਗਿਆ। ਪੁਲੀਸ ਵੱਲੋਂ ਜਬਰੀ ਰੇਹੜੀਆਂ ਚੁੱਕਣ ਦਾ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਿਆ ਤਾਂ ਰਾਤ ਨੂੰ ਹੀ ਲੋਕ ਆਪ ਮੁਹਾਰੇ ਸਥਾਨਕ ਸਬਜ਼ੀ ਮੰਡੀ ਵਿੱਚ ਪਹੁੰਚ ਗਏ ਅਤੇ ਉਨ੍ਹਾਂ ਪੁਲੀਸ ਕਾਰਵਾਈ ਪ੍ਰਤੀ ਰੋਸ ਪ੍ਰਗਟਾਇਆ। ਅੱਜ ਮੁੜ ਤੋਂ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਧਰਨੇ ਵਿੱਚ ਹਾਜ਼ਰ ਆਗੂਆਂ ਵੱਲੋਂ ਮੀਟਿੰਗ ਕਰਕੇ ਐਲਾਨ ਕੀਤਾ ਗਿਆ ਕਿ 17 ਅਕਤੂਬਰ ਨੂੰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਅਤੇ ਸਬ ਡਿਵੀਜ਼ਨ ਜਲਾਲਾਬਾਦ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਕਰਨ ਦਾ ਲਾਅਰਾ ਲਾਈ ਰੱਖਿਆ। ਇਸ ਦਾ ਵੀ ਆਗੂਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਅੱਜ ਦੇ ਇਸ ਰੋਸ ਧਰਨੇ ਨੂੰ ਰੇਹੜੀ ਫੜੀ ਉਜਾੜੇ ਦੇ ਪੀੜਤ ਆਗੂ ਸੁਰਿੰਦਰ ਸਿੰਘ, ਸੰਨੀ ਹਾਂਡਾ, ਸੰਯਕਤ ਕਿਸਾਨ ਮੋਰਚੇ ਦੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।

Advertisement
Advertisement
Show comments