ਬੋਹਾ ਸਕੂਲ ਦੀ ਜ਼ਮੀਨ ਨੂੰ ਬਚਾਉਣ ਦਾ ਮਾਮਲਾ ਡੀਸੀ ਕੋਲ ਪੁੱਜਿਆ

ਬੋਹਾ ਸਕੂਲ ਦੀ ਜ਼ਮੀਨ ਨੂੰ ਬਚਾਉਣ ਦਾ ਮਾਮਲਾ ਡੀਸੀ ਕੋਲ ਪੁੱਜਿਆ

ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਜਨਤਕ ਜਥੇਬੰਦੀਆਂ ਦਾ ਵਫ਼ਦ।- ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ

ਮਾਨਸਾ, 12 ਮਾਰਚ

ਜਨਤਕ ਜੱਥੇਬੰਦੀਆਂ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਕੇ ਸਰਕਾਰੀ ਸਕੂਲ ਬੋਹਾ ਦੀ ਜਗ੍ਹਾ ਉਪਰ ਕੁਝ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਛਡਾਉਣ ਦੀ ਫਰਿਆਦ ਕੀਤੀ। ਵਫ਼ਦ ਦਾ ਕਹਿਣਾ ਹੈ ਕਿ ਕੁਝ ਸਾਲ ਪਹਿਲਾਂ ਨਗਰ ਪੰਚਾਇਤ ਬੋਹਾ ਨੇ 2.5 ਏਕੜ ਜਗ੍ਹਾ ਸਕੂਲ ਨੂੰ ਦਾਨ ਕੀਤੀ ਸੀ ਤੇ ਇਹ ਜਗ੍ਹਾ ਸ਼ਹਿਰ ਦੇ ਵਿਚਕਾਰ ਹੋਣ ਕਾਰਨ ਕਾਫ਼ੀ ਜਗ੍ਹਾ ’ਤੇ ਕੁਝ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਸ ਵਫ਼ਦ ਵਿੱਚ ਸ਼ਾਮਲ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਆਗੂ ਐਡਵੋਕੇਟ ਬਲਵੀਰ ਕੌਰ, ਮੁਲਾਜ਼ਮ ਆਗੂ ਸੁਰਿੰਦਰ ਸ਼ਰਮਾ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਜੀਤ ਸਿੰਘ ਬੋਹਾ, ਬਹੁਜਨ ਕ੍ਰਾਂਤੀ ਮੋਰਚਾ ਦੇ ਆਗੂ ਜਸਵੰਤ ਸਿੰਘ, ਜਮਹੂਰੀ ਕਿਸਾਨ ਸਭਾ ਦੇ ਆਗੂ ਮੇਜਰ ਸਿੰਘ ਦੂਲੋਵਾਲ ਨੇ ਦੱਸਿਆ ਕਿ ਪਿਛਲੇ ਸਾਲ ਸਕੂਲ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸ਼ਹਿਰ ਵਾਸੀਆਂ ਨੇ ‘ਸਕੂਲ ਬਚਾਓ-ਬੇਟੀ ਪੜ੍ਹਾਓ’ ਸਘੰਰਸ਼ ਕਮੇਟੀ ਬਣਾ ਕੇ ਸਘੰਰਸ਼ ਕੀਤਾ ਤਾਂ ਕਬਜ਼ਾਕਾਰੀਆਂ ਨੂੰ ਪਿੱਛੇ ਹਟਣਾ ਪਿਆ। ਪਰ ਹੁਣ ਉਨ੍ਹਾਂ ਨੇ ਹਾਈਕੋਰਟ ਦੀ ਸਟੇਅ ਦੇ ਬਾਵਜੂਦ ਸਕੂਲ ਦੀ ਥਾਂ ’ਤੇ ਨੀਹਾਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਸਿਆਸੀ ਦਬਾਅ ਕਾਰਨ ਪੁਲੀਸ ਕੋਈ ਕਾਰਵਾਈ ਨਹੀਂ ਕਰ ਰਹੀ।

ਉਨ੍ਹਾਂ ਮੰਗ ਕੀਤੀ ਕਿ ਭੂ-ਮਾਫੀਆ ਵੱਲੋਂ ਕੀਤਾ ਜਾ ਰਿਹਾ ਨਜਾਇਜ਼ ਕਬਜ਼ਾ ਤੁਰੰਤ ਛੁਡਾਇਆ ਜਾਵੇ, ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ, ਜਦੋਂਕਿ ਸਘੰਰਸ਼ ਕਮੇਟੀ ਦੇ ਆਗੂਆਂ ਖ਼ਿਲਾਫ਼ ਝੂਠੇ ਕੇਸ ਰੱਦ ਕੀਤੇ ਜਾਣ। ਮਾਨਸਾ ਦੇ ਡਿਪਟੀ ਕਮਿਸਨਰ ਨੇ ਵਫ਼ਦ ਨੂੰ ਮਾਮਲੇ ਦੀ ਪੜਤਾਲ ਕਰਨ ਦਾ ਵਿਸ਼ਵਾਸ ਦਿਵਾਇਆ ਅਤੇ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All