ਨਿਰੰਜਣ ਬੋਹਾ
ਬੋਹਾ, 3 ਅਗਸਤ
ਪੰਜਾਬ ਸਰਕਾਰ ਦੁਆਰਾ ਮਾਰਕੀਟ ਕਮੇਟੀ ਬੋਹਾ ਦੇ ਨਵ-ਨਿਯੁਕਤ ਚੇਅਰਮੈਨ ਅਤੇ ਉੱਪ ਚੇਅਰਮੈਨ ਦੇ ਐਲਾਨ ਮਗਰੋਂ ਅੱਜ ਮਾਰਕੀਟ ਕਮੇਟੀ ਦੇ ਦਫਤਰ ਵਿੱਚ ਤਾਜਪੋਸ਼ੀ ਸਮਾਗਮ ਹੋਇਆ। ਇਸ ਵਿੱਚ ਜ਼ਿਲ੍ਹਾ ਪਰਿਸ਼ਦ ਮਾਨਸਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਮੋਫਰ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਮੌਕੇ ਬਿਕਰਮਜੀਤ ਸਿੰਘ ਮੋਫਰ ਨੇ ਕਿਹਾ ਕਿ ਨਵ-ਨਿਯੁਕਤ ਚੇਅਰਮੈਨ ਜਗਦੇਵ ਸਿੰਘ ਘੋਗਾ ਨੇ ਪਿਛਲੇ 20 ਸਾਲਾਂ ਤੋਂ ਕਾਂਗਰਸ ਦੀ ਨਿਸ਼ਕਾਮ ਸੇਵਾ ਕੀਤੀ ਹੈ। ਇਨ੍ਹਾਂ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਹੋਣਾ ਬੋਹਾ ਖੇਤਰ ਦੇ ਲੋਕਾਂ ਲਈ ਸ਼ੁਭ ਸ਼ਗਨ ਹੈ। ਇਸ ਦੌਰਾਨ ਉਨ੍ਹਾਂ ਕਮੇਟੀ ਦੇ ਵਾਇਸ ਚੇਅਰਮੈਨ ਨਵੀਨ ਕੁਮਾਰ ਕਾਲਾ ਦੀ ਨਿਯੁਕਤੀ ਬਾਰੇ ਵੀ ਖੁਸ਼ੀ ਜ਼ਾਹਿਰ ਕੀਤੀ।
ਇਸ ਮੌਕੇ ਕਾਂਗਰਸ ਦੀ ਹਲਕਾ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਚੇਅਰਮੈਨ ਜਗਦੇਵ ਸਿੰਘ ਘੋਗਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ, ਆਲ ਇੰਡੀਆ ਕਾਂਗਰਸ ਕਮੇਟੀ ਦੇ ਕੁਲਵੰਤ ਰਾਏ ਸਿੰਗਲਾ ਬਰੇਟਾ, ਪ੍ਰਿੰਸੀਪਾਲ ਬਿਹਾਰੀ ਸਿੰਘ ਮੰਘਾਣੀਆਂ, ਮਾਈਕਲ ਗਾਗੋਵਾਲ, ਸੱਤਪਾਲ ਸਿੰਘ ਤੇ ਹੋਰ ਹਾਜ਼ਰ ਸਨ।
ਬੁਢਲਾਡਾ (ਅਮਿਤ ਕੁਮਾਰ): ਇਥੇ ਅੱਜ ਖੇਮ ਸਿੰਘ ਜਟਾਣਾਂ ਅਤੇ ਰਾਜ ਕੁਮਾਰ ਭੱਠਲ ਨੇ ਕ੍ਰਮਵਾਰ ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੇ ਅਹੁਦੇ ਸੰਭਾਲ ਲਏ ਹਨ। ਇਸ ਤਾਜਪੋਸ਼ੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਹਰ ਵਰਗ ਦੀ ਬਿਹਤਰੀ ਲਈ ਯਤਨਸ਼ੀਲ ਹੈ। ਨਵ-ਨਿਯੁਕਤ ਚੇਅਰਮੈਨ ਨੇ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਮਾਰਕੀਟ ਕਮੇਟੀ ਬੁਢਲਾਡਾ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ, ਸਾਬਕਾ ਵਿਧਾਇਕ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਜੀਤ ਇੰਦਰ ਸਿੰਘ ਮੋਫਰ, ਰਣਜੀਤ ਕੌਰ ਭੱਟੀ ਹਲਕਾ ਇੰਚਾਰਜ ਬੁਢਲਾਡਾ, ਬੋਘ ਸਿੰਘ ਦਾਤੇਵਾਸ, ਐੱਸ.ਐੱਸ ਬੋਰਡ ਮੈਂਬਰ ਬਿਹਾਰੀ ਸਿੰਘ ਮਘਾਣੀਆਂ ਹਾਜ਼ਰ ਸਨ।
ਅਹੁਦੇਦਾਰੀਆਂ ’ਚ ਪੁਰਾਣੇ ਆਗੂਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼
ਬਰੇਟਾ (ਸੱਤ ਪ੍ਰਕਾਸ਼ ਸਿੰਗਲਾ): ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ, ਉਪ ਚੇਅਰਮੈਨ ਅਤੇ ਮੈਂਬਰਾ ਦੀ ਨਿਯੁਕਤੀ ਨੂੰ ਲੈ ਕੇ ਇਲਾਕੇ ਦੇ ਕਾਂਗਰਸੀ ਵਰਕਰਾਂ ਦੀ ਇੱਕ ਮੀਟਿੰਗ ਕਾਂਗਰਸੀ ਆਗੂ ਅਜੀਤ ਸਿੰਘ ਬਖਸ਼ੀਵਾਲਾ ਦੇ ਗ੍ਰਹਿ ਵਿੱਚ ਹੋਈ। ਇਸ ਦੌਰਾਨ ਉਨ੍ਹਾਂ ਪਾਰਟੀ ਹਾਈਕਮਾਨ ਖ਼ਿਲਾਫ਼ ਰੋਸ ਪ੍ਰਗਟਾਇਆ। ਅਜੀਤ ਸਿੰਘ ਬਾਖਸ਼ੀਵਾਲਾ ਨੇ ਕਿਹਾ ਕਿ ਮਾਰਕੀਟ ਕਮੇਟੀ ਦੀਆਂ ਅਹੁਦੇਦਾਰੀਆਂ ਦੀ ਨਾਮਜ਼ਦਗੀ ਵਿੱਚ ਪੁਰਾਣੇ ਕਾਂਗਰਸੀਆਂ ਨੂੰ ਨਜ਼ਰਅੰਦਾਜ ਕੀਤਾ ਗਿਆ ਹੈ, ਜਿਸ ਕਾਰਨ ਵਰਕਰਾਂ ਵਿੱਚ ਨਿਰਾਸ਼ਾ ਹੈ। ਬਲਾਕ ਸੰਮਿਤੀ ਮੈਂਬਰ ਰਾਮਲਾਜ ਸਿੰਘ ਬਹਾਦਰਪਰ ਨੇ ਕਿਹਾ ਕਿ ਬਹਾਦਰਪੁਰ ਇਲਾਕੇ ਦੇ ਪਿੰਡਾਂ ਵਿੱਚ ਸਭ ਤੋਂ ਵੱਡਾ ਪਿੰਡ ਹੈ ਅਤੇ ਬਲਾਕ ਸਮਿਤੀ ਜ਼ੋਨ ਹੈ ਪਰ ਉਸ ’ਚੋ ਕੋਈ ਮੈਂਬਰ ਨਹੀਂ ਲਿਆ ਗਿਆ। ਮੇਹਰ ਸਿੰਘ ਖੰਨਾ ਅਤੇ ਗੁਰਜੰਟ ਸਿੰਘ ਬਖਸ਼ੀਵਾਲਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਕਾਂਗਰਸ ਨੂੰ ਮਿਲਿਆ ਜਾਵੇਗਾ।