ਰਾਜਿੰਦਰ ਵਰਮਾ
ਭਦੌੜ, 15 ਜੂਨ
ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੈ ਕੁਮਾਰ ਅਤੇ ਉਸ ਦੇ ਪੁੱਤਰ ਨਗਰ ਕੌਂਸਲ ਦੇ ਪ੍ਰਧਾਨ ਮੁਨੀਸ਼ ਗਰਗ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ। ਕਾਂਗਰਸ ਨੂੰ ਇਹ ਵੱਡਾ ਝਟਕਾ ਉਸ ਵਕਤ ਮਿਲਿਆ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਦੌੜ ਆਉਣ ਸੀ। ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਗਰਗ ਨੇ ਅਸਤੀਫ਼ੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਘਰੇਲੂ ਕੰਮਕਾਰ ਕਰਕੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਹੈ ਪਰ ਉਹ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ। ਚੇਅਰਮੈਨ ਅਜੇ ਕੁਮਾਰ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਕਾਫੀ ਨਜ਼ਦੀਕ ਹਨ ਪਰ ਉਨ੍ਹਾਂ ਵੱਲੋਂ ਹਾਲੇ ਕੋਈ ਵੀ ਪੱਤਾ ਨਹੀਂ ਖੋਲਿਆ ਗਿਆ। ਕਾਂਗਰਸ ਦੇ ਸ਼ਹਿਰੀ ਪ੍ਰਧਾਨ ਇੰਦਰ ਸਿੰਘ ਭਿੰਦਾ ਨੇ ਕਿਹਾ ਕਿ ਕਾਂਗਰਸ ਵੱਡੀ ਪਾਰਟੀ ਕਿਸੇ ਦੇ ਜਾਣ ਨਾਲ ਕੋਈ ਫ਼ਰਕ ਨਹੀਂ ਪੈਂਦਾ।