ਭਗਤਾ ਭਾਈ: ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵੱਲੋਂ ਵਿਸ਼ਵ ਔਰਤ ਦਿਵਸ ਦੇ ਸਬੰਧ ਵਿੱਚ ਔਰਤਾਂ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਥਾਨਕ ਸ਼ਹਿਰ ਦੇ ਬਾਜ਼ਾਰ ਵਿੱਚ ਰੈਲੀ ਕੱਢੀ ਗਈ। ਰੈਲੀ ‘ਚ ਸਕੂਲ ਦੀਆਂ ਵਿਦਿਆਰਥਣਾਂ ਤੇ ਅਧਿਆਪਕਾਵਾਂ ਨੇ ਭਾਗ ਲਿਆ। ਇਸ ਰੈਲੀ ਨੂੰ ਸਕੂਲ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ, ਜਨਰਲ ਸਕੱਤਰ ਰਾਜਵਿੰਦਰ ਸਿੰਘ ਤੇ ਵਿੱਤ ਸਕੱਤਰ ਸਰਪੰਚ ਗੁਰਮੀਤ ਸਿੰਘ ਗਿੱਲ ਨੇ ਸਾਂਝੇ ਤੌਰ ‘ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਸਕੂਲ ਦੇ ਡਾਇਰੈਕਟਰ ਨੀਰੂ ਗਾਂਧੀ, ਪ੍ਰਿੰਸੀਪਲ ਰੂਪ ਲਾਲ ਬਾਂਸਲ ਤੇ ਕੁਆਰਡੀਨੇਟਰ ਹਰਵੀਰ ਕੌਰ ਨੇ ਔਰਤਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ। -ਪੱਤਰ ਪ੍ਰੇਰਕ