ਡੇਰੇ ਦੇ ਸਾਧ ਕੋਲ ਕਾਂਗਰਸੀ ਵਿਧਾਇਕ ਨੇ ਮੁੱਖ ਮੰਤਰੀ ਦੀ ‘ਸ਼ਿਕਾਇਤ’ ਕੀਤੀ

ਡੇਰੇ ਦੇ ਸਾਧ ਕੋਲ ਕਾਂਗਰਸੀ ਵਿਧਾਇਕ ਨੇ ਮੁੱਖ ਮੰਤਰੀ ਦੀ ‘ਸ਼ਿਕਾਇਤ’ ਕੀਤੀ

ਮਹਿੰਦਰ ਸਿੰਘ ਰੱਤੀਆਂ

ਮੋਗਾ, 16 ਸਤੰਬਰ

ਇਥੇ ਹੁਣ ਹਾਕਮ ਧਿਰ ਦੇ ਬਾਘਾਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਿਧਾਇਕ ਦਰਸ਼ਨ ਬਰਾੜ ਹੱਥ ਜੋੜ ਕੇ ਫਰਸ਼ ਉੱਤੇ ਵਿਛਾਈ ਦਰੀ ਉੱਤੇ ਬੈਠੇ ਹਨ ਅਤੇ ਚਬੂਤਰੇ ’ਤੇ ਬੈਠੇ ਡੇਰੇ ਵਾਲੇ ਕੋਲ ਆਪਣਾ ਅੰਦਰੂਨੀ ਦੁੱਖ ਦਰਦ ਬਿਆਨ ਕਰ ਰਹੇ ਹਨ। ਵਿਧਾਇਕ ਬਾਬੇ ਨੂੰ ਦੱਸ ਰਹੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਮੁੱਖ ਮੰਤਰੀ ਬਣ ਜਾਂਦੇ ਹਨ ਤਾਂ ਉਹ ਹਮੇਸ਼ਾਂ ਉਨ੍ਹਾਂ ਨੂੰ (ਵਿਧਾਇਕ) ਨੂੰ ਆਪਣੇ ਨਾਲ ਰੱਖਣਗੇ ਪਰ ਹੁਣ ਮੁੱਖ ਮੰਤਰੀ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਨਹੀਂ ਮਿਲਦੇ ਪਰ ਕਦੇ ਉਹ ਵੀਡੀਓ ਕਾਲ ਕਰ ਲੈਂਦੇ ਹਨ। ਡੇਰੇ ਵਾਲਾ ਸਾਰੀ ਗੱਲ ਸੁਣਨ ਤੋਂ ਬਾਅਦ ਸਭ ਕੁਝ ਠੀਕ ਹੋਣ ਦੀ ਗੱਲ ਆਖਦਾ ਉਨ੍ਹਾਂ ਨੂੰ ਪ੍ਰਸ਼ਾਦ ਤੇ ਅਸੀਸ ਦਿੰਦਾ ਹੈ।

ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦੇ ਆਖਿਆ ਕਿ ਉਨ੍ਹਾਂ ਨੂੰ ਕਈ ਫੋਨ ਆਏ ਹਨ ਪਰ ਉਨ੍ਹਾਂ ਕੋਲ ਕੋਈ ਅਜਿਹੀ ਵੀਡੀਓ ਨਹੀਂ ਆਈ। ਇਥੇ ਆਮ ਆਦਮੀ ਪਾਰਟੀ ’ਆਪ’ ਦੇ ਕਈ ਆਗੂਆਂ ਨੇ ਆਪਣੇ ਫੇਸਬੁੱਕ ਖਾਤੇ ਉੱਤੇ ਵੀ ਵੀਡੀਓ ਸ਼ੇਅਰ ਕਰਕੇ ਸਿਆਸੀ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All