ਠੇਕਾ ਮੁਲਾਜ਼ਮਾਂ ਨੇ ਦੋ ਘੰਟੇ ਲਈ ਰੋਕਿਆ ਬੱਸਾਂ ਦਾ ਪਹੀਆ

ਸੇਵਾਵਾਂ ਰੈਗੂਲਰ ਅਤੇ ਸਰਕਾਰੀ ਬੇੜੇ ’ਚ ਲਾਰੀਆਂ ਦਾ ਵਾਧਾ ਕਰਨ ਦੀ ਮੰਗ

ਠੇਕਾ ਮੁਲਾਜ਼ਮਾਂ ਨੇ ਦੋ ਘੰਟੇ ਲਈ ਰੋਕਿਆ ਬੱਸਾਂ ਦਾ ਪਹੀਆ

ਬਠਿੰਡਾ ਵਿਚ ਬੱਸ ਕਾਮਿਆਂ ਦੀ ਹੜਤਾਲ ਕਾਰਨ ਸੜਕ ’ਤੇ ਲੱਗਿਆ ਜਾਮ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 24 ਸਤੰਬਰ

ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ’ਚ ਅੱਜ ਇਥੇ ਦੋ ਘੰਟਿਆਂ ਲਈ ਬੱਸਾਂ ਦਾ ਚੱਕਾ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਗਿਆ। ਬੱਸਾਂ ਬੰਦ ਹੋਣ ਨਾਲ ਜਿੱਥੇ ਸਵਾਰੀਆਂ ਨੂੰ ਅਥਾਹ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਉੱਥੇ ਨਿੱਜੀ ਬੱਸ ਕੰਪਨੀਆਂ ਨੂੰ ਵੱਡਾ ਵਿੱਤੀ ਲਾਭ ਹੋਇਆ। ਪਹੀਆ ਜਾਮ ਹੋਣ ਨਾਲ ਟ੍ਰੈਫ਼ਿਕ ਰੁਕ ਗਿਆ ਅਤੇ ਵਾਹਨਾਂ ਦੀਆਂ ਸੜਕਾਂ ’ਤੇ ਲੰਮੀਆਂ ਕਤਾਰਾਂ ਲੱਗ ਗਈਆਂ। ਠੇਕਾ ਕਾਮਿਆਂ ਨੇ ਇਥੇ ਧਰਨਾ ਦੇ ਕੇ ਪੰਜਾਬ ਸਰਕਾਰ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਰੱਖੀ। ਲੰਮੇ ਅਰਸੇ ਤੋਂ ਪੜਾਅਵਾਰ ਸੰਘਰਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਹ ਵੀ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੇ ਫ਼ਲੀਟ ’ਚ ਇਜ਼ਾਫ਼ਾ ਕੀਤਾ ਜਾਵੇ ਤਾਂ ਜੋ ਸਰਕਾਰੀ ਅਦਾਰਿਆਂ ’ਤੇ ਹਾਵੀ ਹੁੰਦੀ ਜਾ ਰਹੀ ਨਿੱਜੀ ਟਰਾਂਸਪੋਰਟ ਨੂੰ ਨੱਥ ਪੈ ਸਕੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਠੇਕਾ ਕਾਮਿਆਂ ਦੀਆਂ ਸੇਵਾਵਾਂ ਨਿਯਮਤ ਕਰਨ ’ਚ ਬੇਲੋੜੀ ਦੇਰੀ ਕੀਤੀ ਤਾਂ ਠੇਕਾ ਕਾਮੇ ਸਰਕਾਰ ਵਿਰੁੱਧ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ 11,12 ਤੇ 13 ਅਕਤੂਬਰ ਨੂੰ ਮੁੜ ਹੜਤਾਲ ਦੌਰਾਨ 12 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਫਾਜ਼ਿਲਕਾ (ਪਰਮਜੀਤ ਸਿੰਘ): ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਪੰਜਾਬ ਦੇ ਸਾਰੇ ਬੱਸ ਅੱਡੇ 2 ਘੰਟਿਆਂ ਲਈ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸਥਾਨਿਕ ਡਿਪੂ ਪ੍ਰਧਾਨ ਮਨਪ੍ਰੀਤ ਸਿੰਘ ਸਿੰਘ, ਚੇਅਰਮੈਨ ਪ੍ਰਿਤਪਾਲ ਗਿੱਲ ਤੇ ਸੈਕਟਰੀ ਗੁਰਬਖਸ਼ ਲਾਲ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All