ਗਿੱਦੜਬਾਹਾ: ਹਰਿਆਣਾ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦਿੱਤੇ ਜਾਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀਆਂ ਪੰਥਕ ਹਿਤੈਸ਼ੀ ਜਥੇਬੰਦੀਆਂ ਵੱਲੋਂ 7 ਅਕਤੂਬਰ ਨੂੰ ਸੂਬਾ ਪੱਧਰੀ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ ਪਿੰਡ ਛੱਤਿਆਣਾ ਦੇ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਵਿਖੇ ਕਰਦਿਆਂ ਕਿਹਾ ਕਿ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤਕ ਕੀਤੇ ਜਾਣ ਵਾਲੇ ਖਾਲਸਾ ਰੋਸ ਮਾਰਚ ਵਿੱਚ ਹਲਕਾ ਗਿੱਦੜਬਾਹਾ ਤੋਂ ਵੀ ਕਾਫਲਾ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਸਾਰੇ ਪੰਜਾਬੀਆਂ ਦੀ ਹੈ। ਇਸ ਮੌਕੇ ਵੱਡੀ ਗਿਣਤੀ ਪਾਰਟੀ ਵਰਕਰ ’ਤੇ ਲੋਕ ਹਾਜ਼ਰ ਸਨ। -ਪੱਤਰ ਪ੍ਰੇਰਕ