ਝੋਨੇ ਦੀ ਸਰਕਾਰੀ ਖਰੀਦ

ਪਹਿਲੇ ਦਿਨ ਮੰਡੀਆਂ ’ਚ ਨਹੀਂ ਆਈ ਫ਼ਸਲ

ਪਹਿਲੇ ਦਿਨ ਮੰਡੀਆਂ ’ਚ ਨਹੀਂ ਆਈ ਫ਼ਸਲ

ਮਾਨਸਾ ਨੇੜੇ ਖਿਆਲਾ ਕਲਾਂ ਖਰੀਦ ਕੇਂਦਰ ਵਿਚ ਮਾੜੇ ਪ੍ਰਬੰਧਾਂ ਦੀ ਝਲਕ।

ਮਹਿੰਦਰ ਸਿੰਘ ਰੱਤੀਆਂ

ਮੋਗਾ, 27 ਸਤੰਬਰ

ਸੂਬੇ ਵਿਚ ਅੱਜ ਤੋਂ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖਰੀਦ ਦੌਰਾਨ ਜ਼ਿਲ੍ਹੇ ਵਿਚ ਪਹਿਲੇ ਦਿਨ ਕਿਸੇ ਵੀ ਮੰਡੀ ਵਿਚ ਝੋਨੇ ਦੀ ਆਮਦ ਨਹੀਂ ਹੋਈ। ਐੱਫ਼ਸੀਆਈ ਵੱਲੋਂ ਝੋਨੇ ਦੀ ਖਰੀਦ ਤੋਂ ਹੱਥ ਖਿੱਚਣ ਕਾਰਨ ਕਿਸਾਨ ਫ਼ਿਕਰਮੰਦ ਹਨ। ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਖਰੀਦ ਏਜੰਸੀਆਂ ਸਬੰਧੀ ਜਾਰੀ ਕੀਤੀ ਗਈ ਸੂਚੀ ਮੁਤਾਬਕ ਜ਼ਿਲ੍ਹੇ ’ਚ ਐੱਫ਼ਸੀਆਈ ਵੱਲੋਂ ਸਿਰਫ਼ 5 ਫ਼ੀਸਦੀ ਝੋਨਾ ਖਰੀਦਿਆ ਜਾਵੇਗਾ। 

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਝੋਨੇ ਦੇ ਖਰੀਦ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ’ਚ ਸਰਕਾਰੀ ਏਜੰਸੀਆਂ ਵੱਲੋਂ 12.70 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦੀ ਸੰਭਾਵਨਾ ਹੈ। ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (ਡੀਐੱਫਐੱਸਸੀ) ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਭਾਰਤੀ ਖੁਰਾਕ ਨਿਗਮ (5 ਫ਼ੀਸਦੀ), ਪਨਗ੍ਰੇਨ (34 ਫ਼ੀਸਦੀ), ਮਾਰਕਫੈੱਡ (26 ਫ਼ੀਸਦੀ), ਪਨਸਪ (22 ਫ਼ੀਸਦੀ), ਸਟੇਟ ਵੇਅਰ ਹਾਊਸ (13 ਫ਼ੀਸਦੀ) ਨੂੰ ਝੋਨੇ ਦੀ ਖਰੀਦ ਲਈ ਵੰਡ ਕਰ ਦਿੱਤੀ ਗਈ ਹੈ। ਜ਼ਿਲ੍ਹੇ ’ਚ  108 ਅਨਾਜ ਮੰਡੀਆਂ, 376 ਚੌਲ ਮਿੱਲਾਂ, 65 ਅਸਥਾਈ ਯਾਰਡ  ਖਰੀਦ ਕੇਂਦਰ ਬਣਾਏ ਗਏ ਹਨ। 

ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ  ਅਤੇ ਮਾਰਕੀਟ ਕਮੇਟੀ ਸਕੱਤਰ ਵਜ਼ੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੀ ਪਾਲਣਾ ਲਈ ਟੋਕਨ ਸਿਸਟਮ ਨਾਲ ਖਰੀਦ ਕੀਤੀ ਜਾਵੇਗੀ। ਆੜਤੀਆਂ ਨੂੰ ਰੰਗਦਾਰ ਟੋਕਨ ਪਾਸ ਮੁਹੱਈਆ ਕਰਵਾ ਦਿੱਤੇ ਗਏ ਹਨ। 

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਬਲੌਰ ਸਿੰਘ ਘਾਲੀ ਨੇ ਕਿਹਾ ਕਿ ਐੱਫ਼ਸੀਆਈ ਵੱਲੋਂ ਬਹੁਤ ਘੱਟ ਝੋਨਾ ਖਰੀਦਣ ਦੀ ਹਾਮੀ ਕਾਰਨ ਕਿਸਾਨਾਂ ’ਚ ਬੇਚੈਨੀ ਹੈ। 

ਮੰਡੀਆਂ ’ਚ ਖਰੀਦ ਪ੍ਰਬੰਧਾਂ ਦਾ ਮਾੜਾ ਹਾਲ

ਮਾਨਸਾ (ਜੋਗਿੰਦਰ ਸਿੰਘ ਮਾਨ): ਭਾਵੇਂ ਕੇਂਦਰ ਸਰਕਾਰ ਨੇ ਅੱਜ ਤੋਂ ਸੂਬੇ ਵਿਚ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ, ਪਰ ਮੰਡੀਆਂ ਵਿਚ ਖਰੀਦ ਪ੍ਰਬੰਧ ਸਹੀ ਨਹੀਂ ਹਨ। ਮਾਨਸਾ ਦੀਆਂ ਅਨੇਕਾਂ ਅਨਾਜ ਮੰਡੀਆਂ ਵਿਚ ਨਾ ਹੀ ਲਾਈਟਾਂ ਲਾਈਆਂ ਗਈਆਂ ਹਨ ਤੇ ਨਾ ਕਿਸੇ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪ੍ਰਬੰਧ ਹੋਏ ਹਨ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀਆਂ ਜ਼ਿਆਦਾ ਮੰਡੀਆਂ ਵਿਚ ਅੱਜ ਕਿਸੇ ਵੀ ਸਰਕਾਰੀ ਏਜੰਸੀ ਦੇ ਅਧਿਕਾਰੀ ਨੇ ਗੇੜਾ ਵੀ ਨਹੀਂ ਮਾਰਿਆ ਅਤੇ ਨਾ ਹੀ ਝੋਨਾ ਵਿਕਣ ਲਈ ਆਇਆ ਹੈ। ਵੇਰਵਿਆਂ ਅਨੁਸਾਰ ਪੰਜਾਬ ਮੰਡੀ ਬੋਰਡ ਵੱਲੋਂ ਅਜੇ ਤੱਕ ਖਰੀਦ ਕੇਂਦਰਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਅਤੇ ਲਾਈਟਾਂ ਦੇ ਪ੍ਰਬੰਧ ਕਰਨ ਬਾਰੇ ਕੋਈ ਉਪਰਾਲਾ ਨਹੀਂ ਹੋਇਆ ਹੈ, ਹਾਲਾਂਕਿ ਉੱਚ ਅਧਿਕਾਰੀਆਂ ਵੱਲੋਂ ਸਾਰੇ ਬੰਦੋਬਸਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਨੇ ਦਾਅਵਾ ਕੀਤਾ ਕਿ ਪੂਰੇ ਜ਼ਿਲ੍ਹੇ ਵਿਚ ਕਿਸੇ ਵੀ ਮੰਡੀ ਦੇ ਸਫ਼ਾਈ ਸਮੇਤ ਬਾਕੀ ਪ੍ਰਬੰਧ ਅੱਜ ਸ਼ਾਮ ਤਕ ਨਹੀਂ ਹੋਏ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All