ਪੱਤਰ ਪ੍ਰੇਰਕ
ਅਬੋਹਰ, 18 ਅਗਸਤ
ਨੇੜਲੇ ਪਿੰਡ ਦਾਨੇਵਾਲਾ ਸਤਕੋਸੀ ਵਿਚ ਅੱਜ ਇਕ ਮਕਾਨ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਥਾਣਾ ਖੂਈਆਂ ਸਰਵਰ ਦੀ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਜੈਲਾ ਸਿੰਘ (78) ਅੱਜ ਆਪਣੀ ਪਤਨੀ ਨਾਲ ਕਮਰੇ ਵਿੱਚ ਬੈਠਾ ਸੀ। ਸਵੇਰੇ ਉਸ ਦੀ ਪਤਨੀ ਮੁਖਤਿਆਰ ਕੌਰ ਰੋਟੀ ਬਣਾਉਣ ਲਈ ਕਮਰੇ ਤੋਂ ਬਾਹਰ ਨਿਕਲੀ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਜੈਲਾ ਸਿੰਘ ਮਲਬੇ ਹੇਠ ਦੱਬ ਗਿਆ। ਰੌਲਾ ਸੁਣ ਕੇ ਇਕੱਠੇ ਹੋਏ ਲੋਕਾਂ ਨੇ ਜੈਲਾ ਸਿੰਘ ਨੂੰ ਮਲਬੇ ’ਚੋਂ ਕੱਢ ਕੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।