ਖੇਤਰੀ ਪ੍ਰਤੀਨਿਧ
ਬਰਨਾਲਾ, 28 ਅਗਸਤ
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਆਗੂਆਂ ਦੀ ਇੱਥੇ ਤਰਕਸ਼ੀਲ ਭਵਨ ਵਿੱਚ ਮੀਟਿੰਗ ਹੋਈ। ਕਿਸਾਨ ਆਗੂਆਂ ਕਿਹਾ ਮੀਟਿੰਗ ’ਚ ਪਿਛਲੇ ਦਿਨੀਂ 18 ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿੱਚ ਲੱਗੇ ਧਰਨੇ ਤੋਂ ਬਾਅਦ ਬੁਖ਼ਲਾਏ ਭਾਜਪਾ ਦੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂਆਂ ਖਿਲਾਫ਼ ਕੀਤੀ ਘਟੀਆ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਰੋਸ ਵਜੋਂ 30 ਅਗਸਤ ਨੂੰ ਭਾਜਪਾ ਦੇ ਮੰਤਰੀਆਂ, ਜ਼ਿਲ੍ਹਾ ਅਤੇ ਪੰਜਾਬ ਪੱਧਰੀ ਆਗੂਆਂ ਦੇ ਘਰਾਂ/ਦਫਤਰਾਂ ਅੱਗੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁਤਲੇ ਫ਼ੂਕੇ ਜਾਣਗੇ ਅਤੇ ਧਰਨੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਕਿਸਾਨੀ ਮੰਗਾਂ ਦੇ ਹੱਕ ’ਚ 5 ਸਤੰਬਰ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਦੇ ਬਰਨਾਲਾ ਘਰ/ਦਫ਼ਤਰ ਅੱਗੇ 11 ਤੋਂ ਬਾਅਦ ਦੁਪਹਿਰ 1 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਹਾਜ਼ਰੀਨ ਨੂੰ ਧਰਨਿਆਂ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।