ਸੀ. ਮਾਰਕੰਡਾ
ਤਪਾ ਮੰਡੀ, 27 ਸਤੰਬਰ
ਭਾਰਤ ਬੰਦ ਦੇ ਬਾਵਜੂਦ ਰੇਲਵੇ ਵਿਭਾਗ ਨੇ ਫ਼ਾਜ਼ਿਲਕਾ ਤੋਂ ਦਿੱਲੀ ਜਾਣ ਵਾਲੀ ਇੰਟਰਸਿਟੀ ਮੁਸਾਫ਼ਰ ਗੱਡੀ ਚਲਾ ਦਿੱਤੀ। ਜਦੋਂ ਇਹ ਤਪਾ ਰਲਵੇ ਸਟੇਸ਼ਨ ’ਤੇ ਪੁੱਜੀ ਤਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੋਰਚਾ ਲਾਈ ਬੈਠੇ ਕਿਸਾਨਾਂ ਨੇ ਇਹ ਰੇਲਗੱਡੀ ਅੱਗੇ ਨਾ ਲੰਘਣ ਦਿੱਤੀ। ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਭਰ ਵਿੱਚ ਰੇਲਵੇ ਅਤੇ ਸੜਕੀ ਆਵਾਜਾਈ ਬੰਦ ਹੈ ਤਾਂ ਫਿਰ ਰੇਲਾਂ ਚਲਾਉਣ ਦੀ ਕੋਈ ਤੁਕ ਨਹੀਂ ਬਣਦੀ। ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਭਾਰਤ ਮੁਕੰਮਲ ਤੌਰ ’ਤੇ ਬੰਦ ਰਹਿਣਾ ਸੀ। ਸਥਾਨਕ ਸ਼ਹਿਰੀਆਂ ਨੇ ਪ੍ਰੇਸ਼ਾਨ ਯਾਤਰੀਆਂ ਦੀ ਚਾਹ-ਪਾਣੀ ਨਾਲ ਸੇਵਾ ਕੀਤੀ। ਇਸ ਮੌਕੇ ਗੁਰਜੀਤ ਸਿੰਘ ਨੰਬਰਦਾਰ, ਗੁਰਮੀਤ ਸਿੰਘ ਛੀਨੀਵਾਲ, ਜੱਗਾ ਸਿੰਘ ਛੀਨੀਵਾਲ, ਜਗਸੀਰ ਸਿੰਘ ਛੀਨੀਵਾਲ, ਸਿਕੰਦਰ ਸਿੰਘ ਸਰਪੰਚ, ਬਲਵਿੰਦਰ ਸਿੰਘ ਦੁੱਗਲ, ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
27 ਬੀਏਆਰ ਮਾਰਕੰਡਾ 02
ਕੈਪਸਨ-ਤਪਾ ਰੇਲਵੇ ਸਟੇਸ਼ਨ ’ਤੇ ਕਿਸਾਨ ਗੱਡੀ ਨੂੰ ਰੋਕਦੇ ਹੋਏ।