ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਮਹਿੰਦਰ ਪਾਲ ਨੇ ਜ਼ਿਲ੍ਹੇ ਵਿੱਚ ਜਲੂਸ ਕੱਢਣ, ਨਾਅਰੇ ਲਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਠੇ ਹੋਣ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਲਗਾਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਵਿਚ ਅਮਨ ਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 19 ਮਾਰਚ ਤੱਕ ਲਾਗੂ ਰਹੇਗਾ। -ਪੱਤਰ ਪ੍ਰੇਰਕ