ਬੋਹਾ: ਆਮ ਅਦਾਮੀ ਪਾਰਟੀ ਨੂੰ ਬੋਹਾ ਸ਼ਹਿਰ ਵਿਚ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਇੱਥੋਂ ਦੀ ਬਾਜ਼ੀਗਰ ਬਸਤੀ ਦੇ ਤੀਹ ਪਰਿਵਾਰ ਵਿਧਾਇਕ ਬੁੱਧ ਰਾਮ, ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਤੇ ਮੇਵਾ ਸਿੰਘ ਦੀ ਅਗਵਾਈ ਹੇਠ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਜਗਨਾ ਰਾਮ, ਰਾਜੂ, ਪਿਆਰਾ ਰਾਮ ਤੇ ਬੀਰੂ ਰਾਮ ਹੋਰਾਂ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੇ ਲਾਰਿਆਂ ਤੋਂ ਅੱਕ ਚੁੱਕੇ ਹਨ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ