ਨਿੱਜੀ ਪੱਤਰ ਪ੍ਰੇਰਕ
ਮਲੋਟ, 7 ਅਗਸਤ
ਕ੍ਰਿਸ਼ਨਾ ਧਰਮਸ਼ਾਲਾ ਵਿਖੇ ਕੌਮੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਕ੍ਵ ਅਤੇ ਬਲਾਕ ਪ੍ਰਧਾਨ ਲਖਨਪਾਲ ਸ਼ਰਮਾ ਆਦਿ ਆਗੂਆਂ ਵੱਲੋਂ ਸਮਾਗਮ ਕੀਤਾ ਗਿਆ ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਗੁਰਸੇਵਕ ਸਿੰਘ ਭੁਲੇਰੀਆਂ ਨੂੰ ਬਲਾਕ ਪ੍ਰਧਾਨ ਮਲੋਟ, ਨਿੱਕਾ ਸਿੰਘ ਮੈਂਬਰ, ਬਲਾਕ ਪ੍ਰਧਾਨ ਲੰਬੀ, ਪਰਮਿੰਦਰ ਸਿੰਘ ਅਰਨੀਵਾਲਾ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਪੰਜਾਬ ਪ੍ਰਧਾਨ ਬਿੰਦਰ ਸਿੰਘ ਨੇ ਕਿਹਾ ਕਿ ਲੱਪੀ ਸਕਿੱਨ ਬਿਮਾਰੀ ਨਾਲ ਮਰੇ ਦੁਧਾਰੂ ਪਸ਼ੂਆਂ ਅਤੇ ਕਿਸਾਨਾਂ ਦੀ ਮੀਂਹ ਨਾਲ ਮਾਰੀ ਗਈ ਫ਼ਸਲ ਤੋਂ ਇਲਾਵਾ ਕਿਸਾਨਾਂ ’ਤੇ ਦਰਜ ਪੁਲੀਸ ਕੇਸਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਿਕਰ ਕਰਨ ਦੀ ਲੋੜ ਨਹੀਂ, ਉਹ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਅਤੇ ਪਰਚੇ ਰੱਦ ਕਰਵਾਉਣ ਲਈ ਸੰਘਰਸ਼ ਕਰਨਗੇ। ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਚੌਧਰੀਪਾਲ ਸਿੰਘ ਭੁਲੇਰੀਆਂ, ਦੀਪ ਅਤੇ ਭਿੰਦਰ ਲੰਬੀ ਆਦਿ ਹਾਜ਼ਰ ਸਨ।