ਸਾਦਿਕ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਇੱਥੋਂ ਨੇੜੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਤੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਗੂ ਡੱਲੇਵਾਲਾ ਨੇ ਆਖਿਆ ਕਿ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਮੁੱਦਿਆਂ ਸਬੰਧੀ ਵਿਚਾਰਾਂ ਕਰਨ ਲਈ 5 ਮਈ ਨੂੰ ਕਿਸਾਨਾਂ ਦੀ ਵੱਡੀ ਗਿਣਤੀ ਸਮੇਤ ਜਾਣਗੇ। ਉਨ੍ਹਾਂ ਆਖਿਆ ਕਿ ਭਾਖੜਾ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਸਬੰਧੀ ਅਤੇ ਇਤਿਹਾਸ ਦੀਆਂ ਕਿਤਾਬਾਂ ਨਾਲ ਖਿਲਵਾੜ ਕਰਨ ਵਾਲੇ ਲੇਖਕਾਂ ਤੇ ਅਧਿਕਾਰੀਆਂ ’ਤੇ ਕਾਰਵਾਈ ਕਰਾਉਣ ਲਈ 10 ਮਈ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਜਗਸੀਰ ਸਿੰਘ ਸਾਧੂਵਾਲਾ, ਰਾਜਿੰਦਰ ਸਿੰਘ ਸਾਦਿਕ, ਬਖਤੌਰ ਸਿੰਘ ਢਿੱਲੋਂ, ਮੇਜਰ ਸਿੰਘ ਬਾਜਾਖਾਨਾ, ਬਲਜਿੰਦਰ ਸਿੰਘ ਵਾੜਾ ਭਾਈਕਾ, ਸ਼ਿੰਦਰਪਾਲ ਸਿੰਘ ਜੈਤੋ ਆਦਿ ਕਿਸਾਨ ਆਗੂ ਹਾਜ਼ਰ ਸਨ। -ਪੱਤਰ ਪ੍ਰੇਰਕ