ਜੋਗਿੰਦਰ ਸਿੰਘ ਮਾਨ
ਮਾਨਸਾ, 9 ਸਤੰਬਰ
ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫਸਲਾਂ ਦੇ ਭਾਅ ਵਿੱਚ ਕੀਤੇ ਵਾਧੇ ਨੂੰ ਮਾਮੂਲੀ ਦੱਸਦਿਆਂ ਪੁਰੀ ਤਰ੍ਹਾਂ ਰੱਦ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ੋਰਦਾਰ ਮੰਗ ਕੀਤੀ ਹੈ ਕਿ ਫਸਲਾਂ ਦੇ ਭਾਅ ਸੁਆਮੀ ਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਤਹਿ ਕੀਤੇ ਜਾਣ।
ਜਥੇਬੰਦੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਡੀਜ਼ਲ ਸਮੇਤ ਫਸਲਾਂ ਦੇ ਪੈਦਾਵਾਰੀ ਲਾਗਤ ਖ਼ਰਚੇ ਪਿਛਲੇ ਸਾਲ ਨਾਲੋਂ ਕਈ ਗੁਣਾਂ ਵਧੇ ਹਨ, ਪਰ ਸਰਕਾਰ ਵੱਲੋਂ ਫ਼ਸਲਾਂ ਦੇ ਰੇਟਾਂ ਵਿੱਚ ਮਮੂਲੀ ਜਿਹੇ ਵਾਧੇ ਕੀਤੇ ਹਨ, ਜੋ ਕਿਸਾਨਾਂ ਨਾਲ ਕੋਝੇ ਮਜ਼ਾਕ ਤੋਂ ਬਿਨਾਂ ਕੁੱਝ ਨਹੀਂ ਹੈ।