ਭਗਤਾ ਭਾਈ: ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦਿਆਲਪੁਰਾ ਭਾਈ ਕਾ ਵਿਖੇ ਭਾਈ ਦੂਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪ੍ਰੀ-ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਨੇ ਆਪਣੇ ਭੈਣਾਂ-ਭਰਾਵਾਂ ਲਈ ਵਿਸ਼ੇਸ਼ ਗ੍ਰੀਟਿੰਗ ਕਾਰਡ ਤਿਆਰ ਕੀਤੇ। ਭੈਣਾਂ ਨੇ ਆਪਣੇ ਭਰਾਵਾਂ ਦੇ ਮੱਥੇ ’ਤੇ ਤਿਲਕ ਲਗਾ ਕੇ ਉਨ੍ਹਾਂ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਅਰਦਾਸ ਕੀਤੀ। ਭਰਾਵਾਂ ਨੇ ਆਪਣੀਆਂ ਭੈਣਾਂ ਨੂੰ ਤੋਹਫ਼ੇ ਦਿੱਤੇ। ਪ੍ਰਿੰਸੀਪਲ ਡਾ. ਸੋਨੂੰ ਵਾਲੀਆ ਨੇ ਭਾਈ ਦੂਜ ਦੇ ਸ਼ੁੱਭ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਬੱਚੇ ਹਾਜ਼ਰ ਸਨ। -ਪੱਤਰ ਪ੍ਰੇਰਕ