ਮਾਲਵਾ ਖੇਤਰ ਦੀਆਂ ਅਨਾਜ ਮੰਡੀਆਂ ਸੁੰਨੀਆਂ : The Tribune India

ਮਾਲਵਾ ਖੇਤਰ ਦੀਆਂ ਅਨਾਜ ਮੰਡੀਆਂ ਸੁੰਨੀਆਂ

ਮਾਲਵਾ ਖੇਤਰ ਦੀਆਂ ਅਨਾਜ ਮੰਡੀਆਂ ਸੁੰਨੀਆਂ

ਮਾਨਸਾ ਦੀ ਅਨਾਜ ਮੰਡੀ ਵਿੱਚ ਬੈਠੇ ਲਾਵਾਰਿਸ ਪਸ਼ੂ। -ਫੋਟੋ: ਸੁਰੇਸ਼

ਮਾਨਸਾ (ਜੋਗਿੰਦਰ ਸਿੰਘ ਮਾਨ) : ਮਾਲਵੇ ਦੀਆਂ ਅਨਾਜ ਮੰਡੀਆਂ ਵਿੱਚ ਅੱਜ ਲਗਾਤਾਰ ਦੂਸਰੇ ਦਿਨ ਵੀ ਝੋਨੇ ਦੀ ਆਮਦ ਨਾ ਹੋਈ। ਹਫ਼ਤਾ ਪਹਿਲਾਂ ਪਈਆਂ ਬਾਰਸ਼ਾਂ ਕਾਰਨ ਝੋਨੇ ਦੀ ਵਾਢੀ ਦਾ ਕਾਰਜ ਲੇਟ ਹੋਣ ਲੱਗਾ ਹੈ। ਮਾਨਸਾ ਤੋਂ ਇਲਾਵਾ ਬਠਿੰਡਾ, ਫਾਜ਼ਿਲਕਾ, ਮੁਕਤਸਰ ਅਤੇ ਬਰਨਾਲਾ ਵਿੱਚ ਝੋਨੇ ਦੀ ਆਮਦ ਮੰਡੀਆਂ ਵਿੱਚ ਲੇਟ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਪਰ ਮੀਂਹਾਂ ਕਾਰਨ ਖੇਤਾਂ ਵਿੱਚ ਖੜ੍ਹੇ ਪਾਣੀ ਕਾਰਨ ਅਜੇ ਕੰਬਾਇਨਾਂ ਨਹੀਂ ਚੱਲ ਸਕਦੀਆਂ ਹਨ। ਪੰਜਾਬ ਮੰਡੀ ਬੋਰਡ ਦੀ ਰਿਪੋਰਟ ਅਨੁਸਾਰ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਕ ਹਫ਼ਤੇ ਤੱਕ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਜਿਹੜੇ ਕਿਸਾਨਾਂ ਨੇ ਝੋਨਾ ਵੱਢ ਲਿਆ ਹੈ, ਉਸ ਨੂੰ ਸਰਕਾਰੀ ਨਿਯਮਾਂ ਅਨੁਸਾਰ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਵਿਕਰੀ ਦੇ ਯੋਗ ਨਹੀਂ ਸਮਝਿਆ ਜਾਵੇਗਾ। ਮਾਨਸਾ ਦੇ ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਸੱਤਪਾਲ ਸਿੰਘ ਰਾਏਕੋਟੀ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿਚ ਇਸ ਵਾਰ ਲਗਭਗ 127 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਬਿਜਾਈ ਕੀਤੀ ਗਈ ਹੈ, ਜਿਸ ਤੋਂ ਤਕਰੀਬਨ ਪੌਣੇ ਨੌ ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਝੋਨੇ ਦੀ ਫਸਲ ਤਿਆਰ ਹੈ ਅਤੇ ਇਕ ਹਫਤੇ ਤੱਕ ਇਸ ਦੀ ਵਾਢੀ ਸ਼ੁਰੂ ਹੋ ਜਾਵੇਗੀ। ਮੰਡੀ ਅਫਸਰ ਸਲੋਦ ਕੁਮਾਰ ਨੇ ਕਿਹਾ ਕਿ ਬਾਰਦਾਨੇ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ’ਚ ਫੀਲਡ ਸਟਾਫ਼ ਦੀਆਂ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੇਮੈਂਟ ਦਾ ਕੰਮ ਆਨਲਾਈਨ ਕੀਤਾ ਜਾਵੇਗਾ। ਇਸ ਲਈ ਕਿਸਾਨ ਦੇ ਨਾਂ ਖਾਤਾ ਹੋਣਾ ਲਾਜ਼ਮੀ ਹੈ। ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਝਗੜਿਆਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਝਗੜਾ ਨਿਪਟਾਊ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਏਜੰਸੀ, ਮੰਡੀ ਬੋਰਡ, ਆੜ੍ਹਤੀ ਅਤੇ ਰਾਈਸ ਮਿੱਲ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All