ਭੁੱਚੋ ਮੰਡੀ(ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਵੱਲੋਂ ਖੇਤੀ ਕਨੂੰਨਾਂ ਖ਼ਿਲਾਫ਼ ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਅੱਗੇ ਚੱਲ ਰਿਹਾ ਮੋਰਚਾ ਅੱਜ 344ਵੇਂ ਦਿਨ ਵੀ ਜਾਰੀ ਰਿਹਾ। ਸਟੇਜ ਦੀ ਕਾਰਵਾਈ ਬਲਤੇਜ ਸਿੰਘ ਚੱਕ ਫਤਿਹ ਸਿੰਘ ਵਾਲਾ ਨੇ ਸੰਭਾਲੀ। ਬਲਾਕ ਮੀਤ ਪ੍ਰਧਾਨ ਲਖਵੀਰ ਸਿੰਘ ਬੀਰਾ, ਸੁਖਜੀਤ ਕੌਰ ਚੱਕ, ਡਾ: ਸਿਕੰਦਰ ਸਿੰਘ ਅਤੇ ਨਗੌਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਫਸਲਾਂ ਦੀ ਐਮਐਸਪੀ ਵਿੱਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।