ਗੰਦੇ ਪਾਣੀ ਦਾ ਮਸਲਾ ਹੱਲ ਹੋਇਆ: ਮੀਤ ਹੇਅਰ
ਪਿੰਡ ਬਡਬਰ ਦੀ ਬੁੱਲ੍ਹੇਸ਼ਾਹ ਬਸਤੀ ਵਿੱਚ ਲੋਕਾਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 20 ਲੱਖ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪਿੰਡ ਬਡਬਰ ਵਿੱਚ ਬੁੱਲ੍ਹੇਸ਼ਾਹ ਬਸਤੀ ਦੀ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਤਾਂ ਜੋ ਦਹਾਕਿਆਂ ਤੋਂ ਗੰਦੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਰਾਹਤ ਮਿਲੇ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸਾਰੇ ਘਰਾਂ ਦੇ ਗੰਦੇ ਪਾਣੀ ਦਾ ਨਿਪਟਾਰਾ ਕਰਨ ਲਈ ਇਹ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਇਹ ਕੰਮ ਅਗਲੇ 3-4 ਮਹੀਨਿਆਂ ‘ਚ ਮੁਕੰਮਲ ਹੋ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਸਰਪੰਚ ਹਰਬੰਸ ਕੌਰ ਮੌਜੂਦ ਸਨ।
ਮੀਤ ਹੇਅਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
Advertisementਬਰਨਾਲਾ: ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਸ਼ਹਿਰ ਦੇ ਸੀਵਰ, ਪੀਣ ਵਾਲੇ ਪਾਣੀ ਅਤੇ ਧਨੌਲਾ ਦੇ ਵਿਕਾਸ ਕੰਮਾਂ ਸਬੰਧੀ ਇੱਥੇ ਡੀਸੀ ਕੰਪਲੈਕਸ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਸਾਰੇ ਕੰਮ ਦੀ ਸਮੀਖਿਆ ਕੀਤੀ। ਸ੍ਰੀ ਹੇਅਰ ਨੇ ਦੱਸਿਆ ਕਿ ਬਰਨਾਲਾ ਸੀਵਰ ਦੀ ਸੁਪਰ ਸਕਰ ਮਸ਼ੀਨ ਰਾਹੀਂ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਰਨਾਲਾ ਦੇ ਉਹ ਇਲਾਕੇ, ਜਿੱਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ, ਉਨ੍ਹਾਂ ਨੂੰ 40 ਕਰੋੜ ਦੀ ਲਾਗਤ ਨਾਲ ਅਮਰੁਤ ਸਕੀਮ ਤਹਿਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਤਰ੍ਹਾਂ ਧਨੌਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬੇ ‘ਚ ਕਿਸੇ ਸਰਕਾਰ ਨੇ ਧਨੌਲਾ ਦੀ ਸਾਰ ਲੈਂਦਿਆਂ 19.47 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ਹਿਰ ਵਿੱਚ ਸ਼ੁਰੂ ਕੀਤੇ ਹਨ। ਇਸ ਮੌਕੇ ਡੀਸੀ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਕਾਰਜਕਾਰੀ ਅਫ਼ਸਰ ਵਿਸ਼ਾਲਦੀਪ ਹਾਜ਼ਰ ਸਨ।