ਟਰਾਈਡੈਂਟ ਗਰੁੱਪ ਦੇ ਮੁਫ਼ਤ ਮੈਡੀਕਲ ਕੈਂਪ ਦਾ ਆਖਰੀ ਪੜਾਅ ਅੱਜ ਤੋਂ
ਮਾਨਵਤਾ ਦੀ ਸੇਵਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਟਰਾਈਡੈਂਟ ਗਰੁੱਪ ਵੱਲੋਂ 29 ਅਕਤੂਬਰ ਤੋਂ ਸ਼ੁਰੂ ਕੀਤੇ ਮੁਫ਼ਤ ਮੈਡੀਕਲ ਕੈਂਪ ਦਾ ਛੇਵਾਂ ਅਤੇ ਆਖਰੀ ਤਿੰਨ ਦਿਨਾਂ ਪੜਾਅ ਭਲਕ ਤੋਂ ਸ਼ੁਰੂ ਹੋ ਰਿਹਾ ਹੈ। ਟਰਾਈਡੈਂਟ ਗਰੁੱਪ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਬਲਕਿ ਸਗੋਂ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਵੀ ਮੋਹਰੀ ਹੈ। ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ, ਰਾਜਿੰਦਰ ਗੁਪਤਾ ਦੀ ਮਹਾਨ ਦੂਰਅੰਦੇਸ਼ੀ ਅਤੇ ਸਮਾਜ ਪ੍ਰਤੀ ਅਥਾਹ ਸਮਰਪਣ ਦੀ ਭਾਵਨਾ ਹੈ। ਟਰਾਈਡੈਂਟ ਗਰੁੱਪ ਨੇ ਮੁਫ਼ਤ ਸਿਹਤ ਸਹੂਲਤਾਂ ਦੇ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦਾ ਇੱਕ ਸ਼ਲਾਘਾਯੋਗ ਕਾਰਜ ਕੀਤਾ ਹੈ। ਇਹ ਕੈਂਪ ਸੀ ਐੱਮ ਸੀ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਆਖਰੀ ਪੜਾਅ ਵਿੱਚ ਵੀ ਬਰਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਉੱਚ ਪੱਧਰੀ ਸਹੂਲਤਾਂ ਦਾ ਲਾਭ ਲੈ ਸਕਣਗੇ।
ਟਰਾਈਡੈਂਟ ਗਰੁੱਪ ਦੇ ਕੈਂਪ ਇੰਚਾਰਜ ਪਵਨ ਸਿੰਗਲਾ, ਚਰਨਜੀਤ ਸਿੰਘ, ਕੌਂਸਲਰ ਜਗਰਾਜ ਪੰਡੋਰੀ, ਗੁਰਵਿੰਦਰ ਕੌਰ ਅਤੇ ਰੁਪਿੰਦਰ ਕੌਰ ਨੇ ਬਰਨਾਲਾ ਜ਼ਿਲ੍ਹੇ ਸਮੇਤ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 3 ਤੋਂ 5 ਦਸੰਬਰ ਤੱਕ ਚੱਲ ਰਹੇ ਇਸ ਆਖਰੀ ਪੜਾਅ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਾਪਤ ਕਰਨ।
