ਕਿਸਾਨ ਆਗੂ ਦੀ ਕੁੱਟਮਾਰ ਕਰਨ ਵਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਦੂਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਉਪਰ ਨਸ਼ਾ ਤਸ਼ਕਰਾਂ ਵੱਲੋਂ ਕੀਤੇ ਗਏ ਕਾਤਲਾਨਾ ਹਮਲੇ ਤਹਿਤ ਭਾਵੇਂ ਬਰੇਟਾ ਪੁਲੀਸ ਨੇ ਧਾਰਾ 452 ਤਹਿਤ ਪਰਚਾ ਦਰਜ ਕਰ ਲਿਆ ਹੈ, ਪਰ ਕਸੂਰਵਾਰਾਂ ਨੂੰ 10 ਦਿਨਾਂ ਤੋਂ ਵੱਧ ਸਮਾਂ...
Advertisement
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਉਪਰ ਨਸ਼ਾ ਤਸ਼ਕਰਾਂ ਵੱਲੋਂ ਕੀਤੇ ਗਏ ਕਾਤਲਾਨਾ ਹਮਲੇ ਤਹਿਤ ਭਾਵੇਂ ਬਰੇਟਾ ਪੁਲੀਸ ਨੇ ਧਾਰਾ 452 ਤਹਿਤ ਪਰਚਾ ਦਰਜ ਕਰ ਲਿਆ ਹੈ, ਪਰ ਕਸੂਰਵਾਰਾਂ ਨੂੰ 10 ਦਿਨਾਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਜੋਂ 17 ਸਤੰਬਰ ਨੂੰ ਮਾਨਸਾ ਦੇ ਐੱਸਐੱਸਪੀ ਦਫ਼ਤਰ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।
ਅੱਜ ਕਿਸਾਨ ਜਥੇਬੰਦੀ ਦੀ ਬੁਢਲਾਡਾ ਵਿੱਚ ਹੋਈ ਮੀਟਿੰਗ ਼’ਚ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਨੇ ਦੱਸਿਆ ਕਿ ਪਿੰਡ ਕੁਲਰੀਆਂ ਦੀ ਵਿਵਾਦਗ੍ਰਸਤ ਜ਼ਮੀਨ ਦਾ ਕਬਜ਼ਾ ਲੈਣ ਲਈ ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਵੱਲੋਂ ਪ੍ਰਮੁੱਖ ਭੂਮਿਕਾ ਨਿਭਾਈ ਗਈ ਸੀ।
Advertisement
Advertisement
×