ਪੱਤਰ ਪ੍ਰੇਰਕ
ਮਾਨਸਾ, 3 ਅਗਸਤ
ਸੈਂਟਰਲ ਪਟਵਾਰਖਾਨਾ ਮਾਨਸਾ ਵਿਖੇ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ,ਜਿਸ ਦੌਰਾਨ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਦਿ ਰੈਵੀਨਿਊ ਪਟਵਾਰ ਯੂਨੀਅਨ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ 4716 ਪੋਸਟਾਂ ਘਟਾ ਕੇ 3660 ਕਰ ਦਿੱਤੀਆਂ ਹਨ, ਜਿਸ ਨਾਲ 1056 ਪੋਸਟਾਂ ਖ਼ਤਮ ਹੋ ਗਈਆਂ ਹਨ। ਇਸ ਨੋਟੀਫਿਕੇਸ਼ਨ ਦੇ ਵਿਰੋਧ ’ਚ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਹੈਰੀ ਨੇ ਦੱਸਿਆ ਕਿ ਪੰਜਾਬ ਵਿੱਚ 13 ਜ਼ਿਲ੍ਹਿਆਂ ਤੋਂ 23 ਅਤੇ ਤਹਿਸੀਲਾਂ 62 ਤੋਂ 96 ਬਣ ਚੁੱਕੀਆਂ ਹਨ ਅਤੇ ਪੰਜਾਬ ਦਾ ਸ਼ਹਿਰੀਕਰਨ ਹੋਣ ’ਤੇ ਨਵੇਂ ਜ਼ਿਲ੍ਹੇ ਅਤੇ ਤਹਿਸੀਲਾਂ ਬਣਨ ਨਾਲ ਗਰਾਊਂਡ ਲੈਵਲ ’ਤੇ ਪਟਵਾਰੀ ਦਾ ਕੰਮ ਘਟਣ ਦੀ ਬਜਾਏ ਵੱਧ ਚੁੱਕਾ ਹੈ। ਇਸ ਮੌਕੇ ਜਸਪ੍ਰੀਤ ਸਿੰਘ, ਸਤਵੀਰ ਸਿੰਘ, ਪਰਦੀਪ ਸ਼ਰਮਾ, ਹਰਮਨਜੀਤ ਸਿੰਘ, ਹਿਤੇਸ਼ ਕੁਮਾਰ, ਗੌਤਮ ਸਿੰਗਲਾ, ਕਰਨੈਲ ਸਿੰਘ, ਅਮਨਦੀਪ ਸਿੰਗਲਾ, ਹਰਵਿੰਦਰ ਸਿੰਘ, ਰਣਜੀਤ ਸਿੰਘ, ਮਨਦੀਪ ਸਿੰਘ, ਜਗਦੇਵ ਸਿੰਘ, ਲਵਜਿੰਦਰ ਸਿੰਘ, ਸ਼ਿਵਮ ਕੁਮਾਰ, ਗੁਰਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।