ਕੌਂਸਲ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਦਾ ਮਾਮਲਾ ਹਾਈ ਕੋਰਟ ਪੁੱਜਿਆ

ਕੌਂਸਲ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਦਾ ਮਾਮਲਾ ਹਾਈ ਕੋਰਟ ਪੁੱਜਿਆ

ਸੀ ਮਾਰਕੰਡਾ
ਤਪਾ ਮੰਡੀ, 4 ਮਈ

ਨਗਰ ਕੌਂਸਲ ਦੇ ਪ੍ਰਧਾਨ ਅਨਿਲ ਕਾਲਾ ਭੂਤ ਅਤੇ ਮੀਤ ਪ੍ਰਧਾਨ ਡਾ. ਸੋਨਿਕਾ ਬਾਂਸਲ ਦੀ ਚੋਣ ਖ਼ਿਲਾਫ਼ ਕੁਝ ਕੌਂਸਲਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਤਪਾ ਦੇ ਨਵੇਂ ਚੁਣੇ ਕੌਂਸਲਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਅਮਿਤ ਝਾਂਜੀ ਰਾਹੀਂ ਦਾਖਲ ਕੀਤੀ ਪਟੀਸ਼ਨ ਵਿੱਚ ਕਿਹਾ ਹੈ ਕਿ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਆ ਕੇ ਡੀਐਸਪੀ. ਨੇ ਵਾਰਡ-2 ਦੇ ਕੌਂਸਲਰ ਵਿਨੋਦ ਕਾਲਾ, ਸੁਖਵਿੰਦਰ ਕੌਰ ਵਾਰਡ-1, ਧਰਮਪਾਲ ਸ਼ਰਮਾ ਵਾਰਡ- 4, ਸੁਨੀਤਾ ਬਾਂਸਲ ਵਾਰਡ- 7, ਤਰਲੋਚਨ ਬਾਂਸਲ ਵਾਰਡ- 8, ਰਿਸ਼ੂ ਰਾਣੀ ਵਾਰਡ- 9, ਅਮਰਜੀਤ ਵਾਰਡ- 10 ਅਤੇ ਹਰਦੀਪ ਸਿੰਘ ਵਾਰਡ- 12 ਨੂੰ ਕੌਂਸਲ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲੈਣ ਦਿੱਤਾ। ਇਸ ਤੋਂ ਇਲਾਵਾ ਕੌਂਸਲਰਾਂ ਵਿਰੁੱਧ ਮੰਦੀ ਸ਼ਬਦਾਵਲੀ ਵਰਤੀ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੱਤਾਧਾਰੀ ਪਾਰਟੀ ਨੇ ਉੱਚ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਮਨਮਾਨੀ ਕੀਤੀ ਤੇ ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਨਿਰਪੱਖ ਅਤੇ ਸਾਫ ਸੁਥਰੇ ਢੰਗ ਨਾਲ ਨਹੀਂ ਹੋਣ ਦਿੱਤੀ। ਪਟੀਸ਼ਨਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਚੋਣ ਪ੍ਰਕਿਰਿਆ ਦੀਆਂ ਫੋਟੋਆਂ ਅਤੇ ਵੀਡੀਓ ਹਨ, ਜਿਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ ਐਸਡੀਐਮ ਵਰਜੀਤ ਸਿੰਘ ਅਤੇ ਈਓ ਬਾਲ ਕਿਸ਼ਨ ਨੇ ਲਗਾਏ ਗਏ ਦੋਸ਼ਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਨਿਯਮਾਂ ਅਨੁਸਾਰ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All