ਮਜ਼ਦੂਰ ਮੁਕਤੀ ਮੋਰਚਾ ਨੇ ਨਗਰ ਕੌਂਸਲ ਦਫ਼ਤਰ ਘੇਰਿਆ

ਮਜ਼ਦੂਰ ਮੁਕਤੀ ਮੋਰਚਾ ਨੇ ਨਗਰ ਕੌਂਸਲ ਦਫ਼ਤਰ ਘੇਰਿਆ

ਨਗਰ ਕੌਂਸਲ ਦਫ਼ਤਰ ਦੇ ਘਿਰਾਓ ਦੌਰਾਨ ਸੰਬੋਧਨ ਕਰਦੇ ਹੋਏ ਭਗਵੰਤ ਸਿੰਘ ਸਮਾਓਂ।- ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 27 ਅਕਤੂਬਰ

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਸ਼ਹਿਰ ’ਚ ਸਾਲਾਂਬੱਧੀ ਤੋਂ ਕਿਰਾਇਆਂ ਦੇ ਮਕਾਨਾਂ ਵਿੱਚ ਤੇ ਨਿੱਕੇ-ਨਿੱਕੇ ਘਰਾਂ ਵਿੱਚ ਰਹਿ ਰਹੇ ਬੇਘਰੇ ਮਜ਼ਦੂਰ ਮਰਦ-ਔਰਤਾਂ ਨੇ ਸ਼ਹਿਰ ਦੇ ਰਾਮ ਬਾਗ ਵਿੱਚ ਇੱਕਠੇ ਹੋ ਕੇ ਸ਼ਹਿਰ ’ਚ ਘਰ ਪ੍ਰਾਪਤੀ ਲਈ ਮਾਰਚ ਕਰਕੇ ਨਗਰ ਕੌਂਸਲ ਮਾਨਸਾ ਦਾ ਘਿਰਾਓ ਕਰਨ ਮਗਰੋਂ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਹਿਰ ’ਚ ਬੇਘਰੇ ਗਰੀਬਾਂ ਨੂੰ ਰਿਹਾਇਸ਼ੀ ਕਲੌਨੀਆਂ ਬਣਾ ਕੇ ਦਿੱਤੀਆਂ ਜਾਣ। ਰੈਲੀ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ ਤੇ ਜ਼ਿਲ੍ਹਾ ਸਕੱਤਰ ਕਾਮਰੇਡ ਵਿਜੈ ਕੁਮਾਰ ਭੀਖੀ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਦੇਸ਼ ਦੇ ਗਰੀਬਾਂ ਨੂੰ ਕੁੱਲੀ-ਗੁੱਲੀ ਤੇ ਜੁੱਲੀ ਦੀ ਸਹੂਲਤ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਗਰੀਬਾਂ ਤੋਂ ਵੋਟਾਂ ਲੈਣ ਕੇ ਸੱਤਾ ਦੀ ਕੁਰਸੀ ’ਤੇ ਬੈਠਣ ਵਾਲੇ ਅਕਾਲੀ-ਕਾਂਗਰਸੀ ਹਾਕਮਾਂ ਨੇ ਗਰੀਬਾਂ ਨੂੰ ਨਜ਼ਰਅੰਦਾਜ਼ ਕਰਕੇ ਪੂੰਜੀਪਤੀਆਂ ਪੱਖੀ ਨੀਤੀਆਂ ਲਾਗੂ ਕਰਕੇ ਅਮੀਰਾਂ ਨੂੰ ਹੋਰ ਅਮੀਰ ਅਤੇ ਗਰੀਬਾਂ ਨੂੰ ਹੋਰ ਗਰੀਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਗਲਤ ਨੀਤੀਆਂ ਦਾ ਹੀ ਨਤੀਜਾ ਹੈ ਕਿ ਅੱਜ ਰੋਜ਼ਾਨਾ ਕਮਾ ਕੇ ਖਾਣ ਵਾਲੇ ਕਰੋੜਾਂ ਭਾਰਤੀ ਗਰੀਬ ਆਪਣੇ ਘਰ ’ਚ ਰਹਿਣ ਦਾ ਸੁਪਨਾ ਪੂਰੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਅੱਜ ਗਰੀਬ ਲੋਕ ਮਹਿੰਗੇ ਕਿਰਾਏ ਦੇ ਮਕਾਨਾਂ ਵਿੱਚ ਅਤੇ ਛੋਟੇ-ਛੋਟੇ ਘਰਾਂ ਵਿੱਚ ਪਸ਼ੂਆਂ ਤੋਂ ਵੀ ਭੈੜੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All