ਭੁੱਚੋ ਮੰਡੀ: ਟਰੱਕ ਅਪਰੇਟਰ ਯੂਨੀਅਨ ਦੇ ਦਫ਼ਤਰ ਵਿੱਚ ਅੱਜ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਪੰਜ ਮੈਂਬਰੀ ਕਮੇਟੀ ਦੀ ਮੌਜੂਦਗੀ ਵਿੱਚ ਅਪਰੇਟਰਾਂ ਨੂੰ ਇੱਕ ਕਰੋੜ ਤੀਹ ਲੱਖ ਦੇ ਚੈੱਕ ਵੰਡੇ। ਇਸ ਮੌਕੇ ਕਮੇਟੀ ਮੈਂਬਰ ਸਰਬਜੀਤ ਸਿੰਘ ਮਾਹਲ ਨੇ ਦੱਸਿਆ ਕਿ ਟਰੱਕ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਦੀ ਕਿਰਾਇਆ ਰਾਸ਼ੀ ਵੰਡੀ ਗਈ ਹੈ। ਇਸ ਮੌਕੇ ਕਮੇਟੀ ਮੈਂਬਰ ਅਮਰਦੀਪ ਸਿੰਘ, ਬਰਿੰਦਰਪਾਲ ਸਿੰਘ, ਗੋਰਾ ਮਾਹਲ, ਬਲਕਰਨ ਮਾਹਲ, ਹਰਦੀਪ ਮਾਹਲ, ਗੱਗੂ ਸਮਾਘ ਅਤੇ ਰਾਜਵਿਦਰ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ