ਜਸਵੰਤ ਜੱਸ
ਫਰੀਦਕੋਟ, 4 ਅਕਤੂਬਰ
ਜ਼ਿਲ੍ਹੇ ਦੇ ਪਿੰਡ ਅਰਾਈਆਂ ਵਾਲਾ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੈਡਮਿੰਟਨ ਗਰਾਊਂਡ ਬਣਾਉਣ ਲਈ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਕੂਲ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਸਕੂਲ ਦੀ ਪ੍ਰਿੰਸੀਪਲ ਸੁਧਾ ਰਾਣੀ ਅਤੇ ਲੈਕਚਰਾਰ ਗੁਰਮੀਤ ਸਿੰਘ ਨੇ ਕਿਹਾ ਕਿ ਬੈਡਮਿੰਟਨ ਦੀ ਗਰਾਊਂਡ ਬਣਨ ਨਾਲ ਇਸ ਸਕੂਲ ਦੇ ਵਿਦਿਆਰਥੀ ਖੇਡਾਂ ਵਿੱਚ ਹਿੱਸਾ ਲੈ ਸਕਣਗੇ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਖੇਡ ਗਰਾਊਂਡ ਬਣਾਉਣ ਲਈ ਲੋੜੀਂਦੇ ਫੰਡ ਤਹਿ ਸਮੇਂ ਵਿੱਚ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਥੀ ਦੇ ਮਾਨਸਿਕ ਤੇ ਸਰੀਰਿਕ ਵਿਕਾਸ ਲਈ ਖੇਡਾਂ ਦਾ ਹੋਣਾ ਲਾਜ਼ਮੀ ਹੈ ਅਤੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਮੌਕੇ ਚਰਨਜੀਤ ਸਿੰਘ ਸੰਧੂ, ਗੁਰਭੇਜ ਸਿੰਘ ਖਹਿਰਾ, ਜਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ।