ਪੱਤਰ ਪ੍ਰੇਰਕ
ਮਾਨਸਾ, 5 ਸਤੰਬਰ
ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੰਡੇ ਗਏ। ਵਿਧਾਇਕ ਮਾਨਸ਼ਾਹੀਆਂ ਨੇ ਦੱਸਿਆ ਕਿ ਪਿੰਡ ਹਮੀਰਗੜ੍ਹ ਢੈਪਈ ਨੂੰ 8 ਲੱਖ ਰੁਪਏ, ਪਿੰਡ ਫਫੜੇ ਭਾਈਕੇ ਨੂੰ 15 ਲੱਖ ਰੁਪਏ, ਪਿੰਡ ਭਾਈਦੇਸਾ ਨੂੰ 12 ਲੱਖ ਰੁਪਏ ਅਤੇ ਪਿੰਡ ਮਾਨਬੀਬੜੀਆਂ ਨੂੰ 15 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਇਸ ਮੌਕੇ ਇਕਬਾਲ ਸਿੰਘ ਸਿੱਧੂ, ਸਿਮਰਜੀਤ ਸਿੰਘ ਮਾਨਸ਼ਾਹੀਆ, ਕੁਲਦੀਪ ਸਿੰਘ, ਹਰਬੰਸ ਸਿੰਘ, ਨਵਨੀਤ ਸਿੰਘ ਨੀਤੂ ਹਾਜ਼ਰ ਸਨ।