ਪੱਤਰ ਪ੍ਰੇਰਕ
ਜ਼ੀਰਾ, 11 ਅਕਤੂਬਰ
ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਜਿਨ੍ਹਾਂ ਦੀ ਡਿਊਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ੀਰੇ ਦੇ ਪਿੰਡ ਮਨਸੂਰਵਾਲ ਕਲਾਂ ਦੀ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਦੇ ਬਾਹਰ ਲੱਗੇ ਧਰਨੇ ਸਬੰਧੀ ਇਲਾਕੇ ਦੀਆਂ ਪੰਚਾਇਤਾਂ ਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਦੀ ਲਗਾਈ ਗਈ ਸੀ, ਸਬੰਧੀ ਵਿਧਾਇਕ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਹੈ। ਸ੍ਰੀ ਭੁੱਲਰ ਨੇ ਮੁੱਖ ਮੰਤਰੀ ਨੇ ਸਾਰੇ ਮਾਮਲੇ ’ਤੇ ਬੜੀ ਗੰਭੀਰਤਾ ਦਿਖਾਈ ਹੈ ਤੇ ਉਹ ਇਸ ਮਸਲੇ ਦੇ ਹੱਲ ਲਈ ਪੂਰੀ ਤਰ੍ਹਾਂ ਸਹਿਯੋਗ ਦੇ ਰਹੇ ਹਨ।