DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Municipal Council Office ਨੂੰ ਜਿੰਦਾ ਜੜਿਆ

ਕੈਬਿਨਟ ਮੰਤਰੀ ਵਿਪੁਲ ਗੋਇਲ ਦਾ ਪੁਤਲਾ ਫੂਕਿਆ

  • fb
  • twitter
  • whatsapp
  • whatsapp
featured-img featured-img
ਏਲਨਾਬਾਦ ਵਿੱਚ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਸਫਾਈ ਕਰਮਚਾਰੀ।
Advertisement

ਹਰਿਆਣਾ ਵਿੱਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਅੱਜ 13ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਅਸੰਤੁਸ਼ਟ ਕਰਮਚਾਰੀਆਂ ਨੇ ਰਾਣੀਆ ਨਗਰ ਕੌਂਸਲ ਦਫ਼ਤਰ ਨੂੰ ਤਾਲਾ ਲਾ ਕੇ ਅਧਿਕਾਰੀਆਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੈਬਨਿਟ ਮੰਤਰੀ ਵਿਪੁਲ ਗੋਇਲ ਦਾ ਪੁਤਲਾ ਫੂਕਿਆ। ਕਰਮਚਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਨਾਲ ਲਗਾਤਾਰ ਵਾਅਦਾਖ਼ਿਲਾਫ਼ੀ ਕਰ ਰਹੀ ਹੈ। ਇਸ ਮੌਕੇ ਨਗਰ ਕੌਂਸਲ ਦੇ ਚੇਅਰਮੈਨ ਮਨੋਜ ਸਚਦੇਵਾ ਨੂੰ ਮੰਗ ਪੱਤਰ ਸੌਂਪਦਿਆਂ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਨਾ ਹੋਣ ਤੱਕ ਹੜਤਾਲ ਜਾਰੀ ਰਹੇਗੀ। ਚੇਅਰਮੈਨ ਅਤੇ ਇਨੈਲੋ ਆਗੂ ਕਸ਼ਮੀਰ ਸਿੰਘ ਕਰੀਵਾਲਾ ਨੇ ਵੀ ਸ਼ਹਿਰ ਵਿੱਚ ਜਮ੍ਹਾਂ ਹੋ ਰਹੇ ਕੂੜੇ ਦੇ ਢੇਰਾਂ ਅਤੇ ਬਿਮਾਰੀਆਂ ਦੇ ਖ਼ਤਰੇ ਦੇ ਮੱਦੇਨਜ਼ਰ ਸਰਕਾਰ ਨੂੰ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਹੈ।

ਕਾਲਾਂਵਾਲੀ (ਭੁਪਿੰਦਰ ਪੰਨੀਵਾਲੀਆ): ਮੰਗਾਂ ਸਬੰਧੀ ਨਗਰ ਪਾਲਿਕਾ ਕਰਮਚਾਰੀ ਯੂਨੀਅਨ ਅਤੇ ਫਾਇਰ ਸਰਵਿਸ ਕਰਮਚਾਰੀਆਂ ਵੱਲੋਂ ਨਗਰ ਕੌਂਸਲ ਦਫ਼ਤਰ ਵਿੱਚ ਕੀਤੀ ਜਾ ਰਹੀ ਹੜਤਾਲ ਅੱਜ 13ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਹੜਤਾਲੀ ਕਰਮਚਾਰੀਆਂ ਨੇ ਦਫ਼ਤਰ ਵਿੱਚ ਧਰਨਾ ਦੇਣ ਦੇ ਨਾਲ-ਨਾਲ ਮੁੱਖ ਗੇਟ ਵੀ ਦੋ ਘੰਟੇ ਲਈ ਬੰਦ ਰੱਖ ਕੇ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਪ੍ਰਧਾਨ ਸਿਕੰਦਰ ਅਟਵਾਲ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਠੇਕਾ ਪ੍ਰਣਾਲੀ ਖ਼ਤਮ ਕਰਨਾ, ਅਸਥਾਈ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ।

Advertisement

Advertisement
Advertisement
×