ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੋੜਵੰਦਾਂ ਨੂੰ ਮਿਲੇਗਾ ਕੇਂਦਰੀ ਯੋਜਨਾਵਾਂ ਦਾ ਲਾਭ: ਗੁਰਪ੍ਰੀਤ ਮਲੂਕਾ

ਭਾਜਪਾ ਵੱਲੋਂ ਭਾਈ ਰੂਪਾ ਤੇ ਸੇਲਬਰਾਹ ’ਚ ਕੈਂਪ
Advertisement

ਨਿੱਜੀ ਪੱਤਰ ਪ੍ਰੇਰਕ

ਭਾਈ ਰੂਪਾ, 11 ਜੁਲਾਈ

Advertisement

ਭਾਜਪਾ ਵੱਲੋਂ ਕੇਂਦਰੀ ਯੋਜਨਾਵਾਂ ਦਾ ਲਾਭ ਦੇਣ ਲਈ ਭਾਈ ਰੂਪਾ ਤੇ ਸੇਲਬਰਾਹ ਵਿੱਚ ਸੀਨੀਅਰ ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਕੈਂਪ ਲਾਏ ਗਏ। ਸ੍ਰੀ ਮਲੂਕਾ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋੜਵੰਦ ਲੋਕਾਂ ਲਈ ਕੇਂਦਰੀ ਯੋਜਨਾਵਾਂ ਦਾ ਲਾਭ ਲੈਣ ਦਾ ਰਾਹ ਸੁਖਾਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਲੋੜਵੰਦ ਲੋਕਾਂ ਲਈ ਅਨੇਕਾਂ ਯੋਜਨਾਵਾਂ ਚਾਲੂ ਕੀਤੀਆਂ ਗਈਆਂ ਹਨ ਪਰ ਲੋਕਲ ਪ੍ਰਸ਼ਾਸਨ ਤੇ ਸੂਬਾ ਸਰਕਾਰਾਂ ਨੇ ਇਨ੍ਹਾਂ ਨੂੰ ਲਾਗੂ ਕਰਨ 'ਚ ਕੋਈ ਦਿਲਚਸਪੀ ਨਹੀਂ ਵਿਖਾਈ ਜਿਸ ਕਾਰਨ ਲੱਖਾਂ ਲੋਕ ਇਨ੍ਹਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਸਕੀਮਾਂ ਨੂੰ ਘਰ-ਘਰ ਤੱਕ ਪੁੱਜਦਾ ਕਰਨ ਤੇ ਲੋੜਵੰਦ ਲੋਕਾਂ ਨੂੰ ਲਾਭ ਦੇਣ ਦਾ ਬੀੜਾ ਭਾਜਪਾ ਦੀ ਸੂਬਾ ਜਥੇਬੰਦੀ ਨੇ ਖੁਦ ਚੁੱਕਿਆ ਹੈ। ਇਸ ਮੌਕੇ ਸਰਕਲ ਪ੍ਰਧਾਨ ਬਲਬੀਰ ਸਿੰਘ ਕਾਲਾ, ਸੰਜੀਵ ਗਰਗ, ਮਨਪ੍ਰੀਤ ਆਲੀਕੇ, ਮਨਪ੍ਰੀਤ ਮਹਿਰਾਜ, ਹਜ਼ਾਰਾ ਸਿੰਘ, ਸੁਖਦੇਵ ਸਿੰਘ, ਜਸਪ੍ਰੀਤ ਜੱਸਾ, ਹੈਪੀ ਭਾਈ ਰੂਪਾ, ਹਰਬੰਸ ਸਿੰਘ, ਮਨਦੀਪ ਸ਼ਰਮਾ ਤੇ ਰਤਨ ਸ਼ਰਮਾ ਮਲੂਕਾ ਹਾਜ਼ਰ ਸਨ।

Advertisement