DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਵਿਰੋਧੀ ਬੁਖਲਾਹਟ ’ਚ ਕਰ ਰਹੇ ਨੇ ਗੁਮਰਾਹਕੁਨ ਪ੍ਰਚਾਰ: MP Meet Hayer

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਬਲਾਕ ਦੀਆਂ 47 ਨਵ-ਨਿਯੁਕਤ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ...

  • fb
  • twitter
  • whatsapp
  • whatsapp
featured-img featured-img
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੀਤ ਹੇਅਰ।
Advertisement

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਬਲਾਕ ਦੀਆਂ 47 ਨਵ-ਨਿਯੁਕਤ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 67 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉੱਤੇ ਰੈਗੂਲਰ ਨੌਕਰੀਆਂ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਬਿਨਾਂ ਰਿਸ਼ਵਤ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਪਿਛਲੀਆਂ ਸਰਕਾਰਾਂ ਮੁਕਾਬਲੇ ਕਿਤੇ ਵੱਧ ਹਨ।

ਮੀਤ ਹੇਅਰ ਨੇ ਵਿਰੋਧੀਆਂ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਚਲਾਉਣ ਵਾਲੀਆਂ ਸਿਆਸੀ ਪਾਰਟੀਆਂ ਕੋਲ ‘ਆਪ’ ਸਰਕਾਰ ਦੀ ਹਰਮਨਪਿਆਰਤਾ ਦਾ ਕੋਈ ਤੋੜ ਨਹੀਂ ਹੈ। ਸਰਕਾਰ ਵੱਲੋਂ ਬਿਨਾਂ ਭੇਦਭਾਵ ਅਤੇ ਭ੍ਰਿਸ਼ਟਾਚਾਰ ਤੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਵਿਰੋਧੀ ਧਿਰਾਂ ਬੁਖਲਾਹਟ ਵਿੱਚ ਹਨ ਅਤੇ ਛੋਟੀਆਂ ਘਟਨਾਵਾਂ ਨੂੰ ਤੂਲ ਦੇ ਕੇ ਗੁਮਰਾਹਕੁਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਭ ਸਮਝਦੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੜ ‘ਆਪ’ ਦੀ ਸਰਕਾਰ ਬਣਾਉਣਗੇ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

Advertisement

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਹਿੰਦੇ ਲਾਭਪਾਤਰੀਆਂ ਲਈ ਪਹਿਲੀ ਅਗਸਤ ਨੂੰ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਦਕਿ ਇਸ ਤੋਂ ਪਹਿਲਾਂ ਤਿੰਨ ਮਹੀਨਿਆਂ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ।

Advertisement

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਇਆ

ਮਾਨਸਾ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਰਿਉਂਦ ਕਲਾਂ ਅਤੇ ਰਿਉਂਦ ਖੁਰਦ ਵਿੱਚ ਲੋਕ ਮਿਲਣੀਆਂ ਕੀਤੀਆਂ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਜਾਣੂ ਕਰਵਾਇਆ। ਵਿਧਾਇਕ ਨੇ ਦੱਸਿਆ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜੰਗੀ ਪੱਧਰ ਉੱਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਸਿੱਖਿਆ ਕ੍ਰਾਂਤੀ ਅਤੇ ਆਮ ਆਦਮੀ ਕਲੀਨਿਕਾਂ ਦੇ ਲਾਭ ਵੀ ਗਿਣਾਏ। ਇਸ ਦੌਰਾਨ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੇ ਵਿਧਾਇਕ ਦਾ ਸਨਮਾਨ ਕਰਦਿਆਂ ਪਾਰਟੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਨੇ ਪਿੰਡ ਵਿੱਚ ਮਲਟੀਪਰਪਜ਼ ਮੈਰਿਜ ਪੈਲੇਸ ਬਣਾਉਣ ਲਈ 20 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

Advertisement
×