ਪੰਚਾਇਤ ਨੇ ਨੌਜਵਾਨਾਂ ਲਈ ਜਿਮ ਤਿਆਰ ਕਰਵਾਇਆ

ਪੰਚਾਇਤ ਨੇ ਨੌਜਵਾਨਾਂ ਲਈ ਜਿਮ ਤਿਆਰ ਕਰਵਾਇਆ

ਜਿਮ ਦਾ ਉਦਘਾਟਨ ਕਰਦੇ ਹੋਏ ਪੰਚਾਇਤ ਦੇ ਨੁਮਾਇੰਦੇ।

ਪੱਤਰ ਪ੍ਰੇਰਕ
ਟੱਲੇਵਾਲ, 27 ਅਕਤੂਬਰ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪਿੰਡ ਵਿਧਾਤਾ ਦੀ ਪੰਚਾਇਤ ਵੱਲੋਂ ਸਰਪੰਚ ਕਰਮਜੀਤ ਕੌਰ ਦੀ ਅਗਵਾਈ ਵਿੱਚ ਆਧੁਨਿਕ ਜਿਮ ਤਿਆਰ ਕਰਵਾਈ ਗਈ ਹੈ। ਇਸ ਦੇ ਉਦਘਾਟਨ ਮੌਕੇ ਗੁਰਦੀਪ ਸਿੰਘ ਸਿੱਧੂ ਅਤੇ ਅੰਗਰੇਜ਼ ਸਿੰਘ ਨੇ ਦੱਸਿਆ ਕਿ 1 ਲੱਖ 95 ਹਜ਼ਾਰ ਦੀ ਲਾਗਤ ਨਾਲ ਇਹ ਵਿਸ਼ੇਸ਼ ਜਿਮ ਜਲੰਧਰ ਤੋਂ ਨੌਜਵਾਨਾਂ ਦੀ ਮੰਗ ’ਤੇ ਤਿਆਰ ਕਰਵਾਈ ਗਈ ਹੈ। ਇਸ ਵਿਚ ਚੰਗੀ ਕਿਸਮ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਪਿੰਡ ਦੇ ਨੌਜਵਾਨ ਜਿਮ ਲਈ ਭਦੌੜ ਜਾਂਦੇ ਸਨ, ਪਰ ਹੁਣ ਪਿੰਡ ਵਿੱਚ ਹੀ ਇਹ ਸੁਵਿਧਾ ਦਾ ਫਾਇਦਾ ਲੈ ਸਕਣਗੇ। ਪਿੰਡ ਦੇ ਨੌਜਵਾਨਾਂ ਵਲੋਂ ਪੰਚਾਇਤ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਪੰਚਾਇਤ ਯੂਨੀਅਨ ਦੇ ਨੁਮਾਇੰਦੇ ਸਰਪੰਚ ਰਾਜਵਿੰਦਰ ਸਿੰਘ ਰਾਜਾ, ਸੁਖਵਿੰਦਰ ਸਿੰਘ ਕਲਕੱਤਾ, ਤਰਨਜੀਤ ਸਿੰਘ ਦੁੱਗਲ, ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ, ਜੱਥੇ.ਜਗਰਾਜ ਸਿੰਘ, ਪੰਚ ਕਰਮਜੀਤ ਸਿੰਘ, ਸੁਖਦੇਵ ਸਿੰਘ, ਹਰਬੰਸ ਸਿੰਘ, ਸਵਰਨ ਸਿੰਘ, ਗੁਰਲਾਲ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All