ਪਿੰਡ ਪਥਰਾਲਾ ਅਤੇ ਜੱਸੀ ਬਾਗ ਵਾਲੀ ਦੇ ਸਰਪੰਚਾਂ ਤੇ ਪੰਚਾਂ ਨੇ ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਐਡਵੋਕੇਟ ਨਵਦੀਪ ਸਿੰਘ ਜੀਦਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ।
ਚੇਅਰਮੈਨ ਜੀਦਾ ਨੇ ਦੱਸਿਆ ਕਿ ਦੋਨੋਂ ਪੰਚਾਇਤਾਂ ਦਾ ਜ਼ਿਆਦਾਤਰ ਪ੍ਰਤੀਨਿਧਾਂ ਦਾ ਸਬੰਧ ਸ਼੍ਰੋਮਣੀ ਅਕਾਲੀ ਦਲ ਨਾਲ ਸੀ ਅਤੇ ਹੁਣ ਉਨ੍ਹਾਂ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਾਂ ਅਤੇ ਪਾਰਟੀਆਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਦਾਖ਼ਲਾ ਲਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਭਰ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਲੋਕ ਵੱਡੀ ਗਿਣਤੀ ਵਿੱਚ ‘ਆਪ’ ’ਚ ਪ੍ਰਵੇਸ਼ ਹੋ ਰਹੇ ਹਨ। ਸ੍ਰੀ ਜੀਦਾ ਨੇ ਆਪਣੀ ਪਾਰਟੀ ਵਿੱਚ ਸ਼ਾਮਲ ਹੋਏ ਸਰਪੰਚਾਂ ਅਤੇ ਪੰਚਾਂ ਨੂੰ ਪਾਰਟੀ ਵਿੱਚ ਮਾਣ ਸਤਿਕਾਰ ਅਤੇ ਜ਼ਿੰਮੇਵਾਰੀਆਂ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਜਤਿੰਦਰ ਸਿੰਘ ਭੱਲਾ, ਜਸਵਿੰਦਰ ਸ਼ਿੰਦਾ, ਹਰਦੀਪ ਸਰਾ ਤੇ ਬਲਕਾਰ ਸਿੰਘ ਭੋਖੜਾ ਆਦਿ ਹਾਜ਼ਰ ਸਨ।