ਪੱਤਰ ਪ੍ਰੇਰਕ
ਭਗਤਾ ਭਾਈ, 14 ਸਤੰਬਰ
ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਹਾਕੀ ਖਿਡਾਰੀਆਂ ਨੇ ਸਕੂਲਾਂ ਦੇ ਖੇਤਰੀ ਹਾਕੀ ਅੰਡਰ-19 ਲੜਕਿਆਂ ਦੇ ਮੁਕਾਬਲੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ, ਸਪੋਰਟਸ ਮੈਨੇਜਰ ਕੋਹਿਨੂਰ ਸਿੱਧੂ, ਹਾਊਸ ਕੁਆਰਡੀਨੇਟਰ ਵੀਰਦਵਿੰਦਰ ਕੌਰ, ਸੀਨੀਅਰ ਕੁਆਰਡੀਨੇਟਰ ਰੰਜੀਵ ਸ਼ਰਮਾ ਅਤੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੇ ਜੇਤੂ ਹਾਕੀ ਟੀਮ ਤੇ ਉਨ੍ਹਾਂ ਦੇ ਕੋਚ ਮਨਦੀਪ ਸਿੰਘ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ।