ਗੈਰਕਾਨੂੰਨੀ ਵਿਦੇਸ਼ੀ ਫੰਡਿੰਗ ਬਾਰੇ ਪੁਲੀਸ ਵਿਭਾਗ ਚੌਕਸ ਹੋਇਆ

ਗੈਰਕਾਨੂੰਨੀ ਵਿਦੇਸ਼ੀ ਫੰਡਿੰਗ ਬਾਰੇ ਪੁਲੀਸ ਵਿਭਾਗ ਚੌਕਸ ਹੋਇਆ

ਥਾਣਾ ਮੁਖੀ ਬਲਰਾਮ ਸਿੰਘ ਫਤਹਿਗੜ੍ਹ ਪੰਜਤੂਰ ਦੇ ਇੱਕ ਕੈਫੇ ਦੇ ਮਾਲਕ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏ।

ਹਰਦੀਪ ਸਿੰਘ
ਫਤਹਿਗੜ੍ਹ ਪੰਜਤੂਰ, 24 ਮਈ

ਸੁਰੱਖਿਆ ਵਿਭਾਗ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਗ਼ੈਰਕਾਨੂੰਨੀ ਵਿਦੇਸ਼ੀ ਫੰਡਿੰਗ ਦੀ ਰੋਕਥਾਮ ਲਈ ਸਰਗਰਮ ਹੋ ਗਈ ਹੈ। ਖ਼ੁਫ਼ੀਆ ਅਤੇ ਸੁਰੱਖਿਆ ਵਿਭਾਗ ਮੁਤਾਬਕ ਨਾਮੀਂ ਗੈਂਗਸਟਰਾਂ ਅਤੇ ਗ਼ੈਰਕਾਨੂੰਨੀ ਕੰਮ ਕਰਨ ਵਾਲੇ ਅਨਸਰਾਂ ਨੂੰ ਅਕਸਰ ਹੀ ਵਿਦੇਸ਼ਾਂ ਤੋਂ ਪੈਸਿਆਂ ਦੀ ਫੰਡਿੰਗ ਹੁੰਦੀ ਹੈ। ਜ਼ਿਆਦਾਤਰ ਪੈਸਾ ਮਨੀਗ੍ਰਾਮ ਅਤੇ ਵੈਸਟਰਨ ਯੂਨੀਅਨ ਰਾਹੀਂ ਮਿਲਣ ਦੀ ਸੂਚਨਾ ਤੋਂ ਬਾਅਦ ਸੂਬੇ ਦਾ ਸੁਰੱਖਿਆ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ ਅਤੇ ਇਸ ਦੀ ਰੋਕਥਾਮ ਲਈ ਯਤਨ ਆਰੰਭ ਦਿੱਤੇ ਹਨ। ਉਪਰਲੇ ਹੁਕਮਾਂ ’ਤੇ ਇੱਥੋਂ ਦੇ ਥਾਣਾ ਮੁਖੀ ਬਲਰਾਮ ਸਿੰਘ ਨੇ ਪੁਲੀਸ ਪਾਰਟੀ ਨਾਲ ਮੇਨ ਬਾਜ਼ਾਰ ਸਥਿਤ ਮਨੀਗ੍ਰਾਮ ਦਾ ਕੰਮ ਕਰਦੇ ਮਨੀ ਐਕਸਚੇਂਜਰਾਂ ਦੇ ਕੈਫ਼ਿਆਂ ਵਿੱਚ ਜਾ ਕੇ ਉਨ੍ਹਾਂ ਦੇ ਲੱਗੇ ਸੁਰੱਖਿਆ ਕੈਮਰਿਆਂ ਅਤੇ ਡੀਵੀਆਰਜ਼ ਦੀ ਜਾਂਚ ਪੜਤਾਲ ਕੀਤੀ ਅਤੇ ਕੈਫਿਆਂ ਦੇ ਮਾਲਕਾਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕੈਫਿਆਂ ਵਿੱਚ ਆਉਣ ਵਾਲੇ ਸ਼ੱਕੀ ਵਿਅਕਤੀਆਂ ਦੀ ਪੁਲੀਸ ਨੂੰ ਤੁਰੰਤ ਇਤਲਾਹ ਦਿੱਤੀ ਜਾਵੇ। ਥਾਣਾ ਮੁਖੀ ਬਲਰਾਮ ਸਿੰਘ ਨੇ ਪੰਜਾਬੀ ਟ੍ਰਿਬਿਊਨ ਨੂੰ ਦੱਸਿਆ ਕਿ ਉੱਪਰੋਂ ਮਿਲੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਮਨੀ ਐਕਸਚੇਂਜ ਕਰਨ ਵਾਲੇ ਲੋਕਾਂ ਦੇ ਕੈਫਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਹੈ ਅਤੇ ਕਈ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਨੀ ਐਕਸਚੇਂਜਰਾਂ ਦੇ ਦਫ਼ਤਰਾਂ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ ਤਾਂ ਜੋ ਗੈਰਕਾਨੂੰਨੀ ਲੋਕਾਂ ’ਤੇ ਸਿੱਧੀ ਨਜ਼ਰ ਰੱਖੀ ਜਾ ਸਕੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All