ਪੁਲੀਸ ਨੇ ਮੁਟਿਆਰ ਦੇ ਕਤਲ ਦਾ ਮਾਮਲਾ ਸੁਲਝਾਇਆ : The Tribune India

ਪੁਲੀਸ ਨੇ ਮੁਟਿਆਰ ਦੇ ਕਤਲ ਦਾ ਮਾਮਲਾ ਸੁਲਝਾਇਆ

ਪੁਲੀਸ ਨੇ ਮੁਟਿਆਰ ਦੇ ਕਤਲ ਦਾ ਮਾਮਲਾ ਸੁਲਝਾਇਆ

ਮੋਗਾ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸਪੀ ਅਜੇਰਾਜ ਸਿੰਘ ਤੇ ਹੋਰ।

ਮਹਿੰਦਰ ਸਿੰਘ ਰੱਤੀਆਂ

ਮੋਗਾ, 25 ਮਾਰਚ

ਬਾਘਾਪੁਰਾਣਾ ਪੁਲੀਸ ਨੇ ਬਿਊਟੀ ਪਾਰਲਰ ਉੱਤੇ ਕੰਮ ਕਰਦੀ ਮੂਲ ਰੂਪ ’ਚ ਰਾਜਸਥਾਨ ਰਾਜ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਦੀ ਨਿਵਾਸੀ ਮੁਟਿਆਰ ਦੇ ਹੋਏ ਕਤਲ ਦਾ ਮਾਮਲਾ ਸੁਲਝਾ ਕੇ ਮ੍ਰਿਤਕਾ ਦੇ ਪ੍ਰੇਮੀ ਅਤੇ ਲਾਸ਼ ਠਿਕਾਣੇ ਲਗਵਾਉਣ ਵਿੱਚ ਮੱਦਦ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ ਹੈ। ਇਥੇ ਐਸਪੀ ਅਜੇਰਾਜ ਸਿੰਘ, ਡੀਐੱਸਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਥਾਣਾ ਬਾਘਾਪੁਰਾਣੀ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਬੀਤੀ 21 ਮਾਰਚ ਨੂੰ ਥਾਣਾ ਬਾਘਾਪੁਰਾਣਾ ਅਧੀਨ ਪਿੰਡ ਜੈਮਲਵਾਲਾ ਵਿਖੇ ਅਣਪਛਾਤੀ ਮੁਟਿਆਰ ਦੀ ਲਾਸ਼ ਮਿਲੀ ਸੀ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਜੇ. ਏਲਨਚੇਜ਼ੀਅਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀਮ ਦਾ ਗਠਨ ਕਰਕੇ ਪੜਤਾਲ ਕੀਤੀ ਤਾਂ ਮੁਢਲੀ ਤਫ਼ਤੀਸ਼ ਵਿਚ ਮੁਟਿਆਰ ਦੀ ਗਲ ਘੁੱਟਕੇ ਹੱਤਿਆ ਕਰਨ ਦੀ ਗੱਲ ਸਾਹਮਣੇ ਆਏ। ਮ੍ਰਿਤਕਾ ਦੀ ਪਛਾਣ ਉਸ ਦੀ ਮਾਂ ਰਾਣੀ ਵਾਸੀ ਬਣਾਵਾਲੀ ਤਹਿਸੀਲ ਸਾਦਲ ਸਹਿਰ ਮਟੀਲੀ ਜ਼ਿਲ੍ਹਾ ਸ੍ਰੀਗੰਗਾਨਗਰ ਹਾਲ ਆਬਾਦ ਸੰਤ ਨਗਰ, ਮੋਗਾ ਨੇ ਕੀਤੀ। ਪੀੜਤ ਨੇ ਪੁਲੀਸ ਨੂੰ ਦਿੱਤੀ ਇਤਲਾਹ ਵਿਚ ਦੱਸਿਆ ਕਿ ਉਸ ਦੀ ਧੀ ਤਲਾਕਸ਼ੁਦਾ ਸੀ ਅਤੇ ਮੋਗਾ ਦੇ ਨਿਊਨ ਟਾਊਨ ਖੇਤਰ ਵਿਚ ਸਥਿੱਤ ਇੱਕ ਨਾਮੀ ਬਿਊਟੀ ਪਾਰਲਰ ਉੱਤੇ ਕੰਮ ਕਰਦੀ ਸੀ। ਉਸ ਦੀ ਪਰਉਪਕਾਰ ਸਿੰਘ ਉਰਫ ਸੋਨੀ ਪਿੰਡ ਕੋਰੇਵਾਲਾ ਖੁਰਦ ਨਾਲ ਦੋਸਤੀ ਸੀ ਜੋ ਅਕਸਰ ਹੀ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ। ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਆਪਣੀ ਪ੍ਰੇਮਿਕਾ ਨੂੰ ਗੱਡੀ ਵਿਚ ਬਿਠਾ ਕੇ ਘਰ ਲੈ ਗਿਆ ਅਤੇ ਉਥੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਮਗਰੋਂ ਮੁਲਜਮ ਨੇ ਕੰਬਲ ਨਾਲ ਉਸ ਦਾ ਮੂੰਹ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਤੇ ਦੂਜੇ ਮੁਲਜ਼ਮ ਜਸਪਾਲ ਸਿੰਘ ਉਰਫ ਜੱਸਾ ਪਿੰਡ ਕੋਰੇਵਾਲਾ ਖੁਰਦ ਨਾਲ ਲਾਸ ਨੂੰ ਗੱਡੀ ਵਿੱਚ ਪਾ ਕੇ ਪਿੰਡ ਜੈਮਲਵਾਲਾ ਨੇੜੇ ਸੜਕ ਦੇ ਕਿਨਾਰੇ ਸੁੱਟ ਦਿੱਤਾ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਪਰਾਧ ਲਈ ਵਰਤੀ ਗੱਡੀ ਅਤੇ ਮੋਬਾਈਲ ਫੋਨ ਵੀ ਕਬਜ਼ੇ ਵਿਚ ਲੈ ਲਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All