ਮਾਨਸਾ: ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਪਿਛਲੇ ਦਿਨੀਂ ਇੱਥੇ ਪੈਟਰੋਲ ਪੰਪ ਉਪਰ ਗੈਸ ਭਰਨ ਸਮੇਂ ਹੋਏ ਹਾਦਸੇ ਵਿੱਚ ਮਰਨ ਵਾਲੇ ਮੁਲਾਜ਼ਮ ਵਿਕਰਮ ਸਿੰਘ ਦੇ ਪੀੜਤ ਪਰਿਵਾਰ ਨੂੰ ਮੁਆਵਜ਼ੇ ਦਾ ਵਾਅਦਾ ਕਰਕੇ ਮੁਕਰਨ ਖਿਲਾਫ਼ ਪੈਟਰੋਲ ਪੰਪ ਉਪਰ ਲਗਾਤਾਰ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਮਾਲਕ ਖਿਲਾਫ਼ ਭਾਵੇ ਪ੍ਰਸ਼ਾਸਨ ਨੇ ਪਰਚਾ ਦਰਜ ਕਰ ਦਿੱਤਾ ਹੈ, ਪਰ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਨਾ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਰਨੈਲ ਸਿੰਘ ਮਾਨਸਾ, ਮੇਲਾ ਸਿੰਘ ਕੈਂਚੀਆਂ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ