ਸ਼ਰਾਬ ਫੈਕਟਰੀ ਅੱਗੇ ਡਟੇ ਧਰਨਾਕਾਰੀਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ : The Tribune India

ਸ਼ਰਾਬ ਫੈਕਟਰੀ ਅੱਗੇ ਡਟੇ ਧਰਨਾਕਾਰੀਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ

ਸ਼ਰਾਬ ਫੈਕਟਰੀ ਅੱਗੇ ਡਟੇ ਧਰਨਾਕਾਰੀਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ

ਮਾਲਬਰੋਜ਼ ਸ਼ਰਾਬ ਫੈਕਟਰੀ ਵਿੱਚ ਲੱਗੇ ਧਰਨੇ ਦੌਰਾਨ ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡੀਸੀ ਤੇ ਐੱਸਐੱਸਪੀ।

ਹਰਮੇਸ਼ਪਾਲ ਨੀਲੇਵਾਲਾ

ਜ਼ੀਰਾ, 30 ਸਤੰਬਰ

ਇੱਥੋਂ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਫੈਕਟਰੀ ਦੇ ਮੁੱਖ ਗੇਟ ਮੂਹਰੇ ਵੱਖ-ਵੱਖ ਪਿੰਡਾਂ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਦਿਨ ਰਾਤ ਦੇ ਪੱਕੇ ਧਰਨੇ ਦੇ 68ਵੇਂ ਦਿਨ ਡੀਸੀ ਫਿਰੋਜ਼ਪੁਰ ਮੈਡਮ ਅੰਮ੍ਰਿਤ ਸਿੰਘ , ਐੱਸਐੱਸਪੀ ਸੁਰਿੰਦਰ ਲਾਂਬਾ , ਐੱਸਪੀਡੀ ਫਿਰੋਜ਼ਪੁਰ ਗੁਰਮੀਤ ਸਿੰਘ ਚੀਮਾ ,ਡੀਐੱਸਪੀ ਪਲਵਿੰਦਰ ਸਿੰਘ ਸੰਧੂ , ਐੱਸਡੀਐੱਮ ਇੰਦਰਪਾਲ, ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ। ਇਨ੍ਹਾਂ ਦਾ ਧਰਨਾਕਾਰੀਆਂ ਨੇ ਡਟ ਕੇ ਵਿਰੋਧ ਕੀਤਾ ਤੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਡੀਸੀ ਅਤੇ ਐੱਸਐੱਸਪੀ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਲਬਰੋਜ਼ ਸ਼ਰਾਬ ਫੈਕਟਰੀ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਤਹਿਤ ਅਦਾਲਤ ਵੱਲੋਂ ਧਰਨਾਕਾਰੀਆਂ ਨੂੰ ਫੈਕਟਰੀ ਤੋਂ 300 ਮੀਟਰ ਦੂਰ ਧਰਨਾ ਦਿੱਤੇ ਜਾਣ ਦੇ ਹੁਕਮ ਜਾਰੀ ਕਰਦਿਆਂ ਪ੍ਰਸ਼ਾਸਨ ਨੂੰ ਇਸ ਦੀ ਪਾਲਣਾ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਮੌਕੇ ਡੀਸੀ ਤੇ ਹੋਰ ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਨਜੀਟੀ ਦੀ ਟੀਮ ਵੱਲੋਂ ਜ਼ੀਰਾ ਦੇ ਪਿੰਡ ਮਹੀਆਂ ਵਾਲਾ ਕਲਾਂ ਅਤੇ ਮਾਲਬਰੋਜ਼ ਸ਼ਰਾਬ ਫੈਕਟਰੀ ਵਿੱਚੋਂ ਪਾਣੀ, ਮਿੱਟੀ ਅਤੇ ਸਵਾਹ ਦੇ ਜੋ ਸੈਂਪਲ ਲੲੇ ਗਏ ਸਨ ਉਨ੍ਹਾਂ ਦੀ ਰਿਪੋਰਟ ਆ ਚੁੱਕੀ ਹੈ, ਜਿਸ ਵਿੱਚ ਫੈਕਟਰੀ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ। ਧਰਨਾਕਾਰੀਆਂ ਨੂੰ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ । ਧਰਨੇ ’ਤੇ ਮੌਜੂਦ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਮੌਜੂਦ ਔਰਤਾਂ ਅਤੇ ਮਰਦਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਕਾਰਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੇਰੰਗ ਮੁੜਨਾ ਪਿਆ। ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਉਹ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਨੂੰ ਸਹੀ ਨਹੀਂ ਮੰਨਦੇ । ਉਨ੍ਹਾਂ ਕਿਹਾ ਕਿ ਧਰਨੇ ਦੇ 68ਵੇਂ ਦਿਨ ਤੱਕ ਮਨਸੂਰਵਾਲ ਕਲਾਂ ਅਤੇ ਰਟੌਲ ਰੋਹੀ ਦੇ ਮਨਜੀਤ ਕੌਰ ਪਤਨੀ ਅਵਤਾਰ ਸਿੰਘ ,ਬਲਦੇਵ ਸਿੰਘ ,ਅਮਰਜੀਤ ਸਿੰਘ ਦੀ ਕੈਂਸਰ ਕਾਰਨ ਮੌਤ ਹੋ ਚੁੱਕੀ ਹੈ ਅਤੇ ਹੋਰ ਵੀ ਕੈਂਸਰ ਦੇ ਮਰੀਜ਼ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ । ਇਸ ਮੌਕੇ ਰੋਮਨ ਬਰਾੜ, ਫਤਿਹ ਸਿੰਘ ਢਿੱਲੋਂ, ਗੁਰਮੇਲ ਸਿੰਘ ਸਰਪੰਚ ਮਨਸੂਰਵਾਲ ਕਲਾਂ, ਗੁਰਜੰਟ ਸਿੰਘ, ਕੁਲਵਿੰਦਰ ਸਿੰਘ ਉਟਾਲ, ਜਗਰਾਜ ਸਿੰਘ ਫੇਰੋਕੇ, ਬਲਰਾਜ ਸਿੰਘ ਫੇਰੋਕੇ ਹਾਜ਼ਰ ਸਨ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All